26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਿਮਿਟ ਕਾਲਜ ਵਿਖੇ ਪ੍ਰਤੀਯੋਗੀ ਪ੍ਰੀਖਿਆਵਾਂ ਸੰਬੰਧੀ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 25-09-2025
ਮਲੋਟ, 24 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਮਿਮਿਟ ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ, ਇਲੈਕਟਰੋਨਿਕਸ ਐਂਡ ਕਮਨੀਕੇਸ਼ਨ ਇੰਜੀਨੀਅਰਿੰਗ ਵਿਭਾਗ, ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਅਤੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੂੰ ਗੇਟ 2026 ਟੈਸਟ ਦੀ ਤਿਆਰੀ ਬਾਰੇ ਇਮਤਿਹਾਨ ਦੀਆਂ ਵੱਖ-ਵੱਖ ਤਰੀਕਾਂ ਅਤੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਸੋਨੀਆ ਸ਼ਰਮਾ ਨੇ ਦੱਸਿਆ ਕਿ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਕਮ ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਕਮ ਪਬਲਿਕ ਰਿਲੇਸ਼ਨ ਅਫ਼ਸਰ ਮਿਮਿਟ ਮਲੋਟ ਇੰਜ. ਗੁਰਪ੍ਰੀਤ ਸਿੰਘ ਸੋਨੀ ਵਲੋਂ ਵਿਦਿਆਰਥੀਆਂ ਨੂੰ ਗੇਟ 2026 ਬਾਰੇ ਜਾਗਰੂਕ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ ਵਲੋਂ ਜੋ ਮੁਫ਼ਤ ਆਨਲਾਈਨ ਕੋਰਸ ਕਰਵਾਏ ਜਾ ਰਹੇ ਹਨ, ਉਨ੍ਹਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਅਜਿਹੇ ਪੇਪਰਾਂ ਬਾਰੇ ਜਾਣਕਾਰੀ ਹੋਵੇਗੀ ਤਾਂ ਹੀ ਉਹ ਵਿਦਿਆਰਥੀ ਕੰਪੀਟੀਸ਼ਨ ਇਮਤਿਹਾਨ ਦੇ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਡਾ. ਹਰਕੀਰਤ ਸਿੰਘ ਬਰਾੜ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਕੌਰ ਮਨੇਸ ਪਿੰਡ ਚੜ੍ਹੇਵਾਨ ਨਮਿਤ ਅੰਤਿਮ ਅਰਦਾਸ 27 ਨੂੰ ਅਗਲੀ ਖ਼ਬਰ ਜਗਤਾਰ ਸਿੰਘ ਖੁਸ਼ਦਿਲ ਦਾ ਦਿਹਾਂਤ
Ad Position 24