ਸ੍ਰੀ ਮੁਕਤਸਰ ਸਾਹਿ,ਬ 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਫ਼ੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਰਭੇਜ ਸਿੰਘ ਦੇ ਮਾਤਾ ਸਰਦਾਰਨੀ ਹਰਜਿੰਦਰ ਕੌਰ ਮਨੇਸ ਧਰਮਪਤਨੀ ਸੂਬਾ ਸਿੰਘ ਮਨੇਸ ਸਾਬਕਾ ਸਰਪੰਚ ਪਿੰਡ ਚੜੇਵਾਨ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਸ਼ੈਲਰ ਐਸੋਸੀਏਸ਼ਨ, ਕੱਚਾ ਆੜ੍ਹਤੀਆ ਐਸੋਸੀਏਸ਼ਨ, ਡੀਪੂ ਹੋਲਡਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਅਤੇ ਮੰਡੀ ਬਰੀਵਾਲਾ ਦੇ ਅਹੁਦੇਦਾਰਾਂ, ਪਿੰਡ ਤੇ ਇਲਾਕਾ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਇਸ ਦੁੱਖ ਦੀ ਘੜੀ ਵਿਚ ਸਮੂਹ ਮਨੇਸ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਹਰਜਿੰਦਰ ਕੌਰ ਮਨੇਸ ਦੀ ਆਤਮਿਕ ਸ਼ਾਂਤੀ ਲਈ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 27 ਸਤੰਬਰ ਦਿਨ ਸਨਿਚਰਵਾਰ ਨੂੰ 11:30 ਤੋਂ ਦੁਪਹਿਰ 1:00 ਵਜੇ ਤੱਕ ਗੁਰਦੁਆਰਾ ਸਿੰਘ ਸਭਾ (ਨੇੜੇ ਵਾਟਰ ਵਰਕਸ) ਪਿੰਡ ਚੜੇਵਾਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |