26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਐੱਸ.ਡੀ.ਐੱਮ. ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਕੰਬਾਈਨ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹਾਂ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕੀਤੀ ਜਾਵੇ | ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਿਨ ਵੇਲੇ ਕੀਤੀ ਜਾਵੇ ਅਤੇ ਰਾਤ ਸਮੇਂ ਜਾਂ ਸਵੇਰੇ ਜਲਦੀ ਜਾਂ ਦੇਰ ਸ਼ਾਮ ਤੱਕ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਝੋਨੇ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਦਿੱਕਤ ਆਉਂਦੀ ਹੈ | ਉਨ੍ਹਾਂ ਕਿਹਾ ਕਿ ਝੋਨੇ ਵਿਚ ਨਮੀ ਦੀ ਮਾਤਰਾ ਉਚਿਤ ਹੋਣ 'ਤੇ ਹੀ ਫ਼ਸਲ ਦੀ ਕਟਾਈ ਕਰਨ ਲਈ ਕੰਬਾਈਨ ਮਾਲਕ ਅੱਗੇ ਆਉਣ | ਨਾਲ ਹੀ ਉਨ੍ਹਾਂ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਮੌਕੇ ਸੁਪਰ ਐੱਸ.ਐੱਮ.ਐੱਸ. ਜ਼ਰੂਰ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਪ੍ਰਬੰਧਨ ਵਿਚ ਕਿਸਾਨਾਂ ਨੂੰ ਸੌਖ ਹੋਵੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ ਗਿੱਲ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕੰਬਾਈਨ ਮਾਲਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜੇ੍ਹ ਕਰੇਗੀ-ਗਹਿਰੀਵਾਲਾ ਅਗਲੀ ਖ਼ਬਰ ਪਿੰਡਾਂ 'ਚ ਟੁੱਟੇ ਪਏ ਬਿਜਲੀ ਮੀਟਰ ਬਕਸੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ
Ad Position 24