26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਲੋਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜੇ੍ਹ ਕਰੇਗੀ-ਗਹਿਰੀਵਾਲਾ

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਸਮੇਂ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਜਪਾ ਦੇ ਸੁਪਰੀਮੋ ਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਅਤੇ ਪੰਜਾਬ ਪ੍ਰਧਾਨ ਅਮਰ ਸਿੰਘ ਮਹਿਮੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੰਜਾਬ ਅੰਦਰ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ | ਉਨ੍ਹਾਂ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਹੋਰ ਰਾਸ਼ੀ ਐਲਾਨਣ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਔਰਤਾਂ ਨਾਲ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਚੌਹਾਨ, ਸੰਜੀਵ ਕੁਮਾਰ, ਸੰਜੇ, ਲਖਵਿੰਦਰ ਸਿੰਘ, ਰਾਜਾ ਸਿੰਘ, ਸੁਖਦੀਪ ਸਿੰਘ, ਸੁਖਪਾਲ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਰਾਜੇਸ਼ ਕੁਮਾਰ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਯਾਦਵਿੰਦਰ ਸਿੰਘ, ਰਾਜ ਕੁਮਾਰ ਰਾਜੂ, ਅਸ਼ੋਕ ਕੁਮਾਰ ਵਿੱਕੀ, ਜੀਵਨ ਲਾਲ, ਸਤਪਾਲ ਬਾਂਸਲ, ਭਗਵਾਨ ਦਾਸ ਸਮੇਤ ਹੋਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਨੇ 12ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਐੱਸ.ਡੀ.ਐੱਮ. ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ
Ad Position 24