ਕੋਟਕਪੂਰਾ, 25 ਸਤੰਬਰ (ਮੇਘਰਾਜ)-ਅੱਜ ਹੀਰੇ ਵੈੱਲਫੇਅਰ ਕਲੱਬ ਕੋਟਕਪੂਰਾ ਵਲੋਂ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦਾ ਲਗਾਤਾਰ 19ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਮਨਤਾਰ ਸਿੰਘ ਮੱਕੜ ਦਾ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਸ਼ਾਨਦਾਰ ਢੰਗ ਨਾਲ ਸਨਮਾਨ ਕੀਤਾ ਗਿਆ¢ ਇਸ ਮੌਕੇ ਕਲੱਬ ਦੇ ਪ੍ਰਧਾਨ ਸੰਦੀਪ ਕਟਾਰੀਆ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਨਤਾਰ ਸਿੰਘ ਮੱਕੜ ਨੂੰ ਵਧਾਈ ਦਿੱਤੀ ਗਈ¢ ਇਸ ਮੌਕੇ ਮਨਤਾਰ ਸਿੰਘ ਮੱਕੜ ਨੇ ਕਲੱਬ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਕਤ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਦਲਜਿੰਦਰ ਸਿੰਘ ਸੰਧੂ, ਰਾਜਿੰਦਰ ਸਿੰਘ ਸਰਾਂ, ਬਿੱਟਾ ਨਰੂਲਾ ਸਮੇਤ ਹੋਰ ਵੀ ਅਹੁਦੇਦਾਰ ਹਾਜ਼ਰ ਸਨ |