23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੱਛਰਾਂ ਦੇ ਬਚਾਅ ਤੋਂ ਫ਼ੌਗਿੰਗ ਕਰਵਾਈ <br/>

Ad Position 21
No active advertisement
ਅਜੀਤ ਡੈਸਕ 26-09-2025
ਸਾਦਿਕ, 25 ਸਤੰਬਰ (ਆਰ.ਐਸ.ਧੁੰਨਾ)-ਸੀਨੀਅਰ ਮੈਡੀਕਲ ਅਫ਼ਸਰ ਜੰਡ ਸਾਹਿਬ ਡਾ. ਅਰਸ਼ਦੀਪ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਮੱਛਰਾਂ ਤੋਂ ਬਚਾਅ ਲਈ ਗਲੀਆਂ ਅਤੇ ਘਰਾਂ ਵਿਚ ਫੌਗਿੰਗ ਕਰਵਾਈ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਟੋਇਆਂ 'ਚ ਖੜ੍ਹੇ ਪਾਣੀ ਤੇ ਪਨਪ ਰਹੇ ਮੱਛਰਾਂ ਦੀ ਭਰਮਾਰ ਨੂੰ ਰੋਕਣ ਲਈ ਮਿੱਟੀ ਦੇ ਤੇਲ ਦਾ ਛਿੜਕਾਅ ਕਰਨਾ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਰਾਤ ਨੂੰ ਸੌਣ ਸਮੇਂ ਮੱਛਰਮਾਰ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਧਾਲੀਵਾਲ, ਹਰਮਿੰਦਰ ਸਿੰਘ, ਸੁਖਜਿੰਦਰ ਸਿੰਘ ਮੈਂਬਰ ਪੰਚਾਇਤ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਬ ਸੈਂਟਰ ਅਤੇ ਆਮ ਆਦਮੀ ਕਲੀਨਿਕ ਦੇ ਸਟਾਫ਼ ਮੈਂਬਰ, ਡਾ. ਅਭੈ ਅਰੋੜਾ, ਗੁਰਮੀਤ ਸਿੰਘ ਐਸ.ਆਈ, ਅਕਾਸ਼ ਬੜੋਕ ਫ਼ਾਰਮੇਸੀ ਅਫ਼ਸਰ, ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਹਰਪ੍ਰੀਤ ਕੌਰ ਸੀ.ਐਚ.ਓ, ਪਰਮਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ, ਆਸ਼ਾ ਵਰਕਰ ਪ੍ਰਵੀਨ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸੇਵਾ ਮੁਕਤ ਸੀ.ਡੀ.ਪੀ.ਓ. ਸ਼ਿੰਦਰਪਾਲ ਕੌਰ ਨਹੀਂ ਰਹੇ, ਅੰਤਿਮ ਸੰਸਕਾਰ ਭਲਕੇ
Ad Position 24