23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 28 ਨੂੰ ਮੁੱਖ ਮੰਤਰੀ ਦਾ ਘਿਰਾਓ <br/>

Ad Position 21
No active advertisement
ਅਜੀਤ ਡੈਸਕ 26-09-2025
ਪੰਜਗਰਾੲੀਂ ਕਲਾਂ, 25 ਸਤੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ 28 ਸਤੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ ¢ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸਟੇਟ ਕਮੇਟੀ ਮੈਂਬਰ ਜਗਸੀਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲ੍ਹਾ ਅਫ਼ਸਰਾਂ ਨਾਲ਼ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ ਜਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕਝ ਨਹੀਂ ਪਾਇਆ ਭਾਵਾੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ 'ਤੇ ਪੂਰਨ ਰੂਪ ਵਿਚ ਸਿਵਲ ਸੇਵਾਵਾਂ ਦੇ ਨਿਯਮਾਂ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾਂ ਲਾਗੂ ਕਰਨ ਦਾ ਐਲਾਨ ਵੱਖ-ਵੱਖ ਮੰਚਾਂ ਤੋਂ ਕਈ ਵਾਰ ਕੀਤਾ ਸੀ¢ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਅੱਜ ਤੱਕ ਸਮੇਂ ਸਿਰ ਤਨਖਾਹਾਂ ਦੇਣ ਵਿਚ ਵੀ ਨਾਕਾਮ ਰਹੀ ਹੈ ਜਦੋਂ ਕਿ ਬਾਕੀ ਸਾਰੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ ਪਹਿਲੀ ਜਾਂ ਦੂਜੀ ਤਾਰੀਕ ਨੂੰ ਤਨਖਾਹ ਮਿਲ ਜਾਂਦੀ ਹੈ ¢ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ¢ ਹੁਣ ਕੰਪਿਊਟਰ ਅਧਿਅਪਕਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ ਜਦੋਂ ਪੰਜਾਬ ਸਰਕਾਰ, ਮਾਨਯੋਗ ਹਾਈਕੋਰਟ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਆਏ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਮਾਨਯੋਗ ਸੁਪਰੀਮ ਕੋਰਟ ਵਿਖੇ ਚਣੌਤੀ ਦੇਣ ਜਾ ਰਹੀ ਹੈ¢ ਜਥੇਬੰਦੀ ਵਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲ 28 ਸਤੰਬਰ 2025 ਨੂੰ ਗੁਰੀਲਾ ਢੰਗ ਨਾਲ਼ ਗੁਪਤ ਐਕਸ਼ਨ ਕੀਤਾ ਜਾਵੇਗਾ ¢ਜਿਸ ਦੀ ਪੂਰਨ ਰੂਪ ਵਿਚ ਜ਼ਿੰਮੇਵਾਰੀ ਪੰਜਾਬ ਸਰਕਾਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਂਸਲ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਫ਼ੀਸ ਭਰੀ <br/> ਅਗਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ <br/>
Ad Position 24