23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਂਸਲ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਫ਼ੀਸ ਭਰੀ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਂਸਲ, ਨਵੀਂ ਦਿੱਲੀ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਜਾ ਕੇ ਤਿੰਨ ਸਕੂਲਾਂ ਦੇ 107 ਵਿਦਿਆਰਥੀਆਂ ਦੀ ਫ਼ੀਸ ਅਤੇ ਪਸ਼ੂਧਨ ਲਈ 250 ਗੱਟੇ ਫ਼ੀਡ ਦੇ ਵੰਡੇ ਗਏ | ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਹਰ ਸਮੇਂ ਯਤਨਸ਼ੀਲ ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਸਿਲ ਦੀ ਸਮੁੱਚੀ ਟੀਮ ਵਲੋਂ ਜਿਥੇ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸਮਾਜ ਸੇਵਾ ਦੇ ਖੇਤਰ ਵਿਚ ਬਹੁਤ ਸਾਰੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਹਰਵਿੰਦਰ ਸਿੰਘ ਕੋਆਰਡੀਨੇਟਰ ਨੇ ਦੱਸਿਆ ਹੜ੍ਹਾਂ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਿਹਾਲਾ ਲਵੇਰਾ, ਧੀਰਾ ਘਾਰਾ, ਮੁਠਿਆਂ ਵਾਲੀ ਦੇ ਹੜ੍ਹ ਪੀੜਤ ਲੋੜਵੰਦਾਂ ਨੂੰ ਦਵਾਈਆਂ ਤੋਂ ਇਲਾਵਾ ਪਸ਼ੂਆਂ ਲਈ ਚਾਰਾ, ਫ਼ੀਡ ਆਦਿ ਦੀ ਸੇਵਾ ਕੀਤੀ ਗਈ ਹੈ | ਇਸ ਤੋਂ ਇਲਾਵਾ ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾਵਾਂ, ਸਰਕਾਰੀ ਹਾਈ ਸਕੂਲ ਪੱਲਾ ਮੇਘਾ ਜ਼ਿਲ੍ਹਾ ਫ਼ਿਰੋਜ਼ਪੁਰ, ਸਰਕਾਰੀ ਹਾਈ ਸਕੂਲ ਦੁਲਚੀ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 107 ਲੋੜਵੰਦ ਵਿਦਿਆਰਥੀਆਂ ਦੀ 2,42,000 ਰੁਪਏ ਫ਼ੀਸ ਦੀ ਸੇਵਾ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਘਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਕੌਂਸਲ ਵਲੋਂ ਲੋੜਵੰਦ ਪਰਿਵਾਰਾਂ ਦੇ ਘਰ ਬਣਾਉਣ ਦੀ ਸੇਵਾ ਵੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਿਹਾਲਾ ਲਵੇਰਾ, ਧੀਰਾ ਘਾਰਾ, ਮੁਠਿਆ ਵਾਲੀ ਦੇ ਹੜ੍ਹ ਪੀੜਤ ਲੋੜਵੰਦਾਂ ਨੂੰ ਦਵਾਈਆਂ ਤੋਂ ਇਲਾਵਾ ਪਸ਼ੂਆਂ ਲਈ ਚਾਰਾ, ਫ਼ੀਡ ਆਦਿ ਦੀ ਸੇਵਾ ਕੀਤੀ ਗਈ ਅਤੇ ਅੱਗੇ ਵੀ ਇਹ ਸੇਵਾ ਕਾਰਜ ਜਾਰੀ ਰਹਿਣਗੇ | ਇਸ ਮੌਕੇ ਨਿਸ਼ਕਾਮ ਵਲੰਟੀਅਰ ਮਨਦੀਪ ਸਿੰਘ, ਇੰਦਰਪਾਲ ਸਿੰਘ, ਸਿਮਰਨੂਰ ਸਿੰਘ, ਜਗਸੀਰ ਸਿੰਘ, ਰਾਜੀਵ ਸੋਢੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਦਾ 7 ਰੋਜ਼ਾ ਕੈਂਪ ਸਮਾਪਤ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 28 ਨੂੰ ਮੁੱਖ ਮੰਤਰੀ ਦਾ ਘਿਰਾਓ <br/>
Ad Position 24