23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲ ਕਰਨ ਲਈ ਗਵਰਨਰ ਦੇ ਨਾਂਅ ਮੰਗ ਪੱਤਰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਪਾਸਟਰਾਂ ਦੀ ਅਗਵਾਈ ਵਿਚ ਇਕੱਠੇ ਹੋਏ ਆਗੂਆਂ ਨੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪੰਜਾਬ ਸਰਕਾਰ ਵਲੋਂ ਵਾਪਸ ਲਈ ਸੁਰੱਖਿਆ ਦੀ ਬਹਾਲੀ ਲਈ ਪਾਸਟਰ ਬਰਕਤ ਮਸੀਹ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਰਾਜਪਾਲ ਪੰਜਾਬ ਦੇ ਨਾਂਅ ਵਫ਼ਦ ਦੇ ਰੂਪ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ਵਫਦ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੀਐਨਐਫ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ | ਮਾਨਯੋਗ ਗਵਰਨਰ ਪੰਜਾਬ ਦੇ ਨਾਂਅ ਡੀ.ਸੀ ਨੂੰ ਦਿੱਤੇ ਮੰਗ ਪੱਤਰ ਰਾਹੀਂ ਭਗਵੰਤ ਮਾਨ ਸਰਕਾਰ ਤੋਂ ਤੁਰੰਤ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ | ਜੇਕਰ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਉਸ ਦੇ ਲਈ ਅਰਵਿੰਦ ਕੇਜਰੀਵਾਲ, ਪੰਜਾਬ ਸਰਕਾਰ, ਡੀਜੀਪੀ ਅਤੇ ਏਡੀਜੀਪੀ ਜ਼ਿੰਮੇਵਾਰ ਹੋਣਗੇ | ਇਸ ਮੌਕੇ ਪਾਸਟਰ ਬਰਕਤ ਮਸੀਹ, ਪਾਸਟਰ ਸੇਵਕ ਸਿੱਧੂ ਪਾਸਟਰ ਜਸਵੀਰ, ਪਾਸਟਰ ਜੌਨ ਮਸੀਹ, ਪਾਸਟਰ ਰਣਜੀਤ ਸੋਨਾ, ਪਾਸਟਰ ਅਜਮੇਰ ਮਸੀਹ, ਪਾਸਟਰ ਤਿਮੋਥੀ, ਪਾਸਟਰ ਪੀਟਰ ਮੁਖਤਿਆਰ ਸੰਧੂ, ਪਾਸਟਰ ਪਰਦੀਪ, ਪਾਸਟਰ ਹਰਪਾਲ, ਪਾਸਟਰ ਬਰਕਤ ਮਸੀਹ ਸਾਦਿਕ, ਪਾਸਟਰ ਰਾਜਕੁਮਾਰ, ਪਾਸਟਰ ਕਰਮ, ਮਨਪ੍ਰੀਤ ਪ੍ਰਧਾਨ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਜਗਜੀਤ ਸਿੰਘ ਬਰਾੜ ਨਹੀਂ ਰਹੇ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਦਾ 7 ਰੋਜ਼ਾ ਕੈਂਪ ਸਮਾਪਤ <br/>
Ad Position 24