23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਜਗਜੀਤ ਸਿੰਘ ਬਰਾੜ ਨਹੀਂ ਰਹੇ <br/>

Ad Position 21
No active advertisement
ਅਜੀਤ ਡੈਸਕ 26-09-2025
ਪੰਜਗਰਾੲੀਂ ਕਲਾਂ, 25 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਟਕੇਟ ਜਗਜੀਤ ਸਿੰਘ ਬਰਾੜ ਕੱਲ੍ਹ ਦੇਰ ਰਾਤ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੰਜਗਰਾੲੀਂ ਕਲਾਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਗੁਰਜਗਪਾਲ ਸਿੰਘ ਬਰਾੜ ਪ੍ਰਧਾਨ ਬਾਰ ਐਸੋਸੀਏਸ਼ਨ ਫ਼ਰੀਦਕੋਟ ਨੇ ਦਿਖਾਈ | ਉਨ੍ਹਾਂ ਦੀ ਅੰਤਿਮ ਯਾਤਰਾ 'ਚ ਸ਼ਾਮਿਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਉਨ੍ਹਾਂ ਦੀ ਮਿ੍ਤਕ ਦੇਹ 'ਤੇ ਦੁਸ਼ਾਲਾ ਪਹਿਨਾ ਕੇ ਉਨ੍ਹਾਂ ਸ਼ਰਧਾਂਜ਼ਲੀ ਦਿੱਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਕੱਤਰ ਸੁਖਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਭਾਈ ਜਗਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਮੁਕਤਸਰ ਸਾਹਿਬ, ਲੋਅਰ ਕੋਰਟ ਦੇ ਜੱਜ ਨਵਵੀਰ ਸਿੰਘ, ਜੱਜ ਲਵਦੀਪ ਸਿੰਘ ਹੁੰਦਲ, ਜੱਜ ਜਗਰਾਜ ਸਿੰਘ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਸਾਬਕਾ ਸਰਪੰਚ ਅਮਰਜੀਤ ਕੌਰ ਪੰਜਗਰਾੲੀਂ, ਸਾਬਕਾ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ ਆਦਿ ਨੇ ਜਗਜੀਤ ਸਿੰਘ ਬਰਾੜ ਦੇ ਸਪੁੱਤਰ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਨੇ ਜੂਨੀਅਰ ਵਿੰਗ ਫ਼ਨ ਆਈਲੈਂਡ ਤਲਵੰਡੀ ਭਾਈ 'ਚ ਮਨਾਈ ਪਿਕਨਿਕ <br/> ਅਗਲੀ ਖ਼ਬਰ ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲ ਕਰਨ ਲਈ ਗਵਰਨਰ ਦੇ ਨਾਂਅ ਮੰਗ ਪੱਤਰ ਸੌਂਪਿਆ <br/>
Ad Position 24