23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦਾ ਸੂਬਾ ਕਮੇਟੀ ਵਲੋਂ ਨਿਰੀਖਣ

Ad Position 21
No active advertisement
ਅਜੀਤ ਡੈਸਕ 26-09-2025
ਕੋਟ ਈਸੇ ਖਾਂ, 25 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ, ਬਾਬਾ ਸੁੰਦਰ ਦਾਸ ਰੋਡ, ਨੇੜੇ ਬਾਉਲੀ ਮੰਦਰ, ਕੋਟ ਈਸੇ ਖਾਂ ਵਿਖੇ ਵਿੱਦਿਅਕ ਮਿਆਰ ਅਤੇ ਸਕੂਲ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਕਮੇਟੀ ਵਲੋਂ ਦੌਰਾ ਕੀਤਾ ਗਿਆ, ਜਿਸ ਵਿਚ ਸੂਬਾ ਕਾਰਜਕਾਰਨੀ ਮੈਂਬਰ ਸ੍ਰੀਮਤੀ ਮੰਜੂ ਅਰੋੜਾ ਅਤੇ ਮੁਲਾਂਕਣ ਪ੍ਰਾਂਤ ਮੁਖੀ ਸ੍ਰੀਮਤੀ ਨੀਲਮ ਸ਼ਰਮਾ ਸ਼ਾਮਲ ਸਨ, ਜਿਨ੍ਹਾਂ ਦਾ ਸਵਾਗਤ ਸਕੂਲ ਮੁਖੀ ਮੈਡਮ ਜੋਤੀ ਸ਼ਰਮਾ ਨੇ ਕੀਤਾ | ਕਮੇਟੀ ਮੈਂਬਰਾਂ ਨੇ ਬੱਚਿਆਂ ਨਾਲ ਪੜ੍ਹਾਈ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਮਾਪਿਆਂ ਨਾਲ ਮੁਲਾਕਾਤ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੁਝਾਅ ਮੰਗੇ | ਅੰਤ ਵਿੱਚ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਬੈਠਕ ਹੋਈ, ਜਿਸ ਵਿਚ ਪ੍ਰਬੰਧਕ ਜਗਦੀਸ਼ ਚੰਦਰ, ਵਿਵੇਕ ਕੁਮਾਰ, ਗੋਪਾਲ ਗਰਗ, ਸਤਵੰਤ ਸਿੰਘ ਸਿੱਧੂ, ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਦੀ ਮੀਟਿੰਗ
Ad Position 24