24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰਵਾਸੀ ਪੰਜਾਬੀਆਂ ਵਲੋਂ ਭੇਜੀ ਦਾਨ ਰਾਸ਼ੀ ਨਾਲ ਹੜ੍ਹ ਪ੍ਰਭਾਵਿਤ ਵਿਦਿਆਰਥੀ ਦੀ ਸਹਾਇਤਾ <br/>

Ad Position 21
No active advertisement
ਅਜੀਤ ਡੈਸਕ 26-09-2025
ਬਰਗਾੜੀ, 25 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪ੍ਰਵਾਸੀ ਪੰਜਾਬੀ ਅਮਰਿੰਦਰ ਸਿੰਘ ਆਸਟ੍ਰੇਲੀਆ ਤੇ ਉਸ ਦੇ ਸਾਥੀਆਂ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਸਹਾਇਤਾ ਰਾਸ਼ੀ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਦੇ ਪ੍ਰਧਾਨ ਅਜੈਪਾਲ ਸਿੰਘ ਨੂੰ ਭੇਜੀ ਗਈ ਸੀ | ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਸ਼ਾਸਨ ਦੀ ਜਾਣਕਾਰੀ ਅਨੁਸਾਰ ਹੜ੍ਹ ਤੋਂ ਜਿਥੇ ਕਿਸਾਨ, ਮਜ਼ਦੂਰ ਤੇ ਹੋਰ ਲੋਕਾਂ ਦਾ ਨੁਕਸਾਨ ਹੋਇਆ ਉਥੇ ਵਿਦਿਆਰਥੀ ਵੀ ਇਨ੍ਹਾਂ ਤੋਂ ਪ੍ਰਭਾਵਿਤ ਹੋਏ ਹਨ | ਉਨ੍ਹਾਂ ਦੀਆਂ ਸਕੂਲ ਕਿੱਟਾਂ ਸਮੇਤ ਕਿਤਾਬਾਂ, ਕਾਪੀਆਂ ਪੜ੍ਹਾਈ ਲਈ ਲੋੜੀਂਦਾ ਹੋਰ ਸਮਾਨ ਪਾਣੀ 'ਚ ਰੁੜ ਗਿਆ | ਉਨ੍ਹਾਂ ਵਿਦਿਆਰਥੀਆਂ ਦੀਆਂ ਲੋੜਾਂ ਜਿਵੇਂ ਕਾਪੀਆਂ, ਪੈਨਸ਼ਨਾਂ ਤੇ ਹੋਰ ਸ਼ਟੇਸਨਰੀ ਦੇ ਹੋਰ ਸਮਾਨ ਤੋਂ ਇਲਾਵਾ 1000 ਸਕੂਲ ਕਿੱਟਾਂ ਖ਼ਰੀਦ ਕਿ ਗੁਰਜੀਤ ਕੌਰ ਬਰਗਾੜੀ, ਨੋਜਲ ਵਿਲਾ ਸੁਸਾਇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਅਤੇ ਬਲੱਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਠਾੜੂ ਦੇ ਸਹਿਯੋਗ ਨਾਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੂੰ ਸੌਂਪੀਆਂ ਗਈਆਂ ਤਾਂ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇਹ ਲੋੜੀਂਦਾ ਸਾਮਾਨ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਐੱਨ.ਐੱਸ.ਐੱਸ. ਦਿਵਸ ਨੂੰ ਸਮਰਪਿਤ ਕੈਂਪ ਲਗਾਇਆ <br/> ਅਗਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24