24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰਭਜੋਤ ਸਿੰਘ ਭਾਈਕਾ 'ਆਪ' ਯੂਥ ਵਿੰਗ ਦੇ ਹਲਕਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 26-09-2025
ਗਿੱਦੜਬਾਹਾ, 25 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਆਮ ਆਦਮੀ ਪਾਰਟੀ ਵਲੋਂ ਪ੍ਰਭਜੋਤ ਸਿੰਘ ਭਾਈਕਾ ਪਿੰਡ ਥੇੜ੍ਹੀ ਨੂੰ ਆਮ ਆਦਮੀ ਪਾਰਟੀ ਹਲਕਾ ਮਲੋਟ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਭਜੋਤ ਸਿੰਘ ਭਾਈਕਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪਿੰਡ ਥੇੜ੍ਹੀ ਤੇ ਹਲਕਾ ਨਿਵਾਸੀਆਂ ਨੇ ਉਨ੍ਹਾਂ ਦੀ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਸਕੂਲਾਂ 'ਚ ਬੂਟੇ ਲਗਾਏ <br/>
Ad Position 24