24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 26-09-2025
ਸ੍ਰੀ ਮੁਕਤਸਰ ਸਾਹਿਬ 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਕੌਰ ਮਚਾਕੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਦੀ ਆਗੂ ਹਰਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ 'ਚੋਂ ਆਏ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ, ਮੀਟਿੰਗਾਂ ਵਿਚ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵਲੋਂ ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਗੱਲਬਾਤ ਲਈ ਸਮਾਂ ਨਾ ਦੇਣ ਕਾਰਨ ਜਥੇਬੰਦੀ ਵਲੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿਚ 26 ਸਤੰਬਰ ਨੂੰ ਸਮੁੱਚੇ ਪੰਜਾਬ ਵਿਚ ਜ਼ਿਲ੍ਹਾ ਕਮੇਟੀਆਂ ਦੀਆਂ ਮੀਟਿੰਗਾਂ ਕਰਕੇ ਪੰਜਾਬ ਦੇ ਸਮੂਹ ਬਲਾਕ ਕੇਂਦਰਾਂ 'ਤੇ ਰੋਸ ਵਜੋਂ ਇਕੱਠ ਕਰਕੇ ਐੱਸ.ਐੱਮ.ਓਜ਼. ਰਾਹੀਂ 27 ਸਤੰਬਰ ਤੋਂ 3 ਅਕਤੂਬਰ ਤੱਕ ਸਰਕਾਰ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ ਮੰਗ ਪੱਤਰ ਭੇਜੇ ਜਾਣਗੇ | ਇਸ ਤੋਂ ਬਾਅਦ 24 ਅਕਤੂਬਰ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸ਼ਕੁੰਤਲਾ ਸਰੋਏ ਨਵਾਂ ਸ਼ਹਿਰ, ਪਰਮਜੀਤ ਕੌਰ ਮਾਨ, ਹਰਪਾਲ ਕੌਰ ਸ੍ਰੀ ਮੁਕਤਸਰ ਸਾਹਿਬ, ਗੁਰਜੀਤ ਕੌਰ ਸ਼ਾਹਕੋਟ, ਗੁਰਮਿੰਦਰ ਕੌਰ, ਬਲਵਿੰਦਰ ਕੌਰ ਗੁਰਦਾਸਪੁਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ ਟਿੱਬਾ ਕਪੂਰਥਲਾ, ਸਰਬਜੀਤ ਕੌਰ, ਮਨਜੀਤ ਕੌਰ ਅੰਮਿ੍ਤਸਰ, ਸੁਖਬੀਰ ਕੌਰ ਫ਼ਰੀਦਕੋਟ, ਕਰਮਜੀਤ ਕੌਰ ਸ੍ਰੀ ਮੁਕਤਸਰ ਸਾਹਿਬ, ਪਰਮਜੀਤ ਕੌਰ ਲੰਬੀ, ਸੁਖਬੀਰ ਕੌਰ ਫ਼ਰੀਦਕੋਟ, ਸੁਖਵਿੰਦਰ ਕੌਰ, ਹਰਜਿੰਦਰ ਕੌਰ ਤਰਨਤਾਰਨ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਮਰੱਥ ਹਸਪਤਾਲ 'ਚ ਮਨਾਇਆ ਵਿਸ਼ਵ ਫਾਰਮਾਸਿਸਟ ਦਿਵਸ <br/> ਅਗਲੀ ਖ਼ਬਰ ਨਗਰ ਕੌਂਸਲ ਵਿਖੇ ਰੇਹੜੀ-ਫ਼ੜ੍ਹੀ ਵਾਲਿਆਂ ਲਈ ਲੋਕ ਕਲਿਆਣ ਮੇਲਾ ਜਾਰੀ <br/>
Ad Position 24