ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 2025 ਮੌਕੇ ਸਰਬਜੀਤ ਸਿੰਘ ਖ਼ਾਲਸਾ ਐਮ.ਪੀ. ਫ਼ਰੀਦਕੋਟ ਅਤੇ ਸੂਰਜ ਕੁਮਾਰ ਐਸ.ਡੀ.ਐਮ. ਜੈਤੋ ਆਪਣੇ ਪਰਿਵਾਰ ਸਮੇਤ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਉਨ੍ਹਾਂ ਦੇ ਪਹੁੰਚਣ 'ਤੇ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਨੇ ਸਵਾਗਤ ਕੀਤਾ | ਗ੍ਰੰਥੀ ਪੂਰਨ ਸਿੰਘ ਨੇ ਸਿਰੋਪਾਓ ਅਤੇ ਮੈਨੇਜਰ ਨਿਸ਼ਾਨ ਸਿੰਘ ਨੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਦੀਆਂ ਲਿਖਤ ਕਿਤਾਬਾਂ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਐਸ.ਡੀ.ਐਮ. ਸੂਰਜ ਕੁਮਾਰ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੇ ਇਸ ਪਾਵਨ ਅਸਥਾਨ 'ਤੇ ਆ ਕੇ ਬਹੁਤ ਹੀ ਖੁਸ਼ ਹਨ |