12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐੱਸ.ਡੀ. ਸਕੂਲ ਵਿਖੇ ਸਿਹਤ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-09-2025
ਮਲੋਟ, 26 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਈ.ਐੱਸ.ਆਈ.ਸੀ. ਡਿਪਾਰਟਮੈਂਟ ਵਲੋਂ ਅਧਿਆਪਕਾਂ ਲਈ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਹਰਲੀਨ ਕੌਰ, ਹਰਜਿੰਦਰ ਸਿੰਘ (ਫਾਰਮਾਸਿਸਟ) ਅਤੇ ਗੀਤਾ ਰਾਣੀ ਏ.ਐੱਨ.ਐੱਮ. ਵਲੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਦੁਆਰਾ ਅਧਿਆਪਕਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਦੇ ਰੋਗਾਂ ਸੰਬੰਧੀ ਦਵਾਈਆਂ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਨੂੰ ਰੋਗ ਮੁਕਤ ਹੋਣ ਦੇ ਮੂਲ ਮੰਤਰ ਵਜੋਂ ਆਪਣੇ ਖਾਣ-ਪੀਣ ਸੰਬੰਧੀ ਆਦਤਾਂ ਦੇ ਸੁਧਾਰ ਕਰਨ ਬਾਰੇ ਵੀ ਦੱਸਿਆ | ਪਿ੍ੰਸੀਪਲ ਡਾ. ਨੀਰੂ ਬਠਲਾ ਨੇ ਕਿਹਾ ਕਿ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਸਿੱਖਿਆ ਦੇ ਖੇਤਰ ਵਿਚ ਤਾਂ ਮੋਹਰੀ ਰਿਹਾ ਹੀ ਹੈ, ਨਾਲ ਹੀ ਆਪਣੇ ਸਕੂਲ ਦੇ ਅਧਿਆਪਕਾਂ ਨੂੰ ਚੜ੍ਹਦੀ ਕਲਾ ਵਿਚ ਰੱਖਣ ਲਈ ਸਕੂਲ ਵਿਚ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ | ਕੈਂਪ ਦੀ ਸਮਾਪਤੀ 'ਤੇ ਪਿ੍ੰਸੀਪਲ ਵਲੋਂ ਡਾ. ਹਰਲੀਨ ਕੌਰ, ਹਰਜਿੰਦਰ ਸਿੰਘ (ਫਾਰਮਾਸਿਸਟ) ਅਤੇ ਗੀਤਾ ਰਾਣੀ ਏ.ਐੱਨ.ਐੱਮ. ਦਾ ਸਕੂਲ ਪੁੱਜਣ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਲਈ ਲੈਕਚਰ ਕਰਵਾਇਆ ਅਗਲੀ ਖ਼ਬਰ ਨੌਜਵਾਨ ਦੀ ਡੇਂਗੂ ਨਾਲ ਮੌਤ
Ad Position 24