12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਲਈ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 27-09-2025
ਮਲੋਟ, 26 ਸਤੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਗਰੋਵਰ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ, ਵਿੱਕੀ ਕਾਲੜਾ, ਰੈੱਡ ਰਿਬਨ ਕਲੱਬ ਦੇ ਇੰਚਾਰਜ ਨੀਲਮ ਭਾਰਦਵਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਨਸ਼ਿਆਂ ਖ਼ਿਲਾਫ਼ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣੂ ਕਰਵਾਉਣ ਲਈ ਲੈਕਚਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮੰਗਲਮ ਸਵੀਟਸ ਦੇ ਮਾਲਕ ਸੰਜੀਵ ਨਾਗਪਾਲ ਸ਼ਾਮਿਲ ਹੋਏ | ਇਸ ਲੈਕਚਰ ਵਿਚ ਮਲੋਟ ਸਿਟੀ ਦੇ ਟ੍ਰੈਫ਼ਿਕ ਇੰਚਾਰਜ ਏ.ਐੱਸ.ਆਈ. ਜਸਪਾਲ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਹੈੱਡ ਕਾਂਸਟੇਬਲ ਭਗਵੰਤ ਸਿੰਘ ਤੋਂ ਇਲਾਵਾ ਹੈੱਡ ਕਾਂਸਟੇਬਲ ਜਸ਼ਨਦੀਪ ਕੌਰ ਵੀ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਏ.ਐੱਸ.ਆਈ. ਜਸਪਾਲ ਸਿੰਘ ਨੇ ਆਪਣੇ ਟ੍ਰੈਫ਼ਿਕ ਟੀਮ ਬਾਰੇ ਜਾਣ-ਪਛਾਣ ਕਰਵਾਈ ਅਤੇ ਇਸ ਤੋਂ ਬਾਅਦ ਏ.ਐੱਸ.ਆਈ ਗੁਰਮੀਤ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਲੈਕਚਰ ਦੇ ਅਖ਼ੀਰ ਵਿਚ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਦੀ ਸਹੰੁ ਵੀ ਚੁਕਵਾਈ ਗਈ | ਮੰਚ ਸੰਚਾਲਕ ਦੀ ਭੂਮਿਕਾ ਭੁਪਿੰਦਰ ਕੌਰ ਵਲੋਂ ਨਿਭਾਈ ਗਈ | ਅਖ਼ੀਰ ਵਿਚ ਪਿ੍ੰਸੀਪਲ ਤੇ ਸਟਾਫ਼ ਵਲੋਂ ਸੰਜੀਵ ਨਾਗਪਾਲ ਤੇ ਟ੍ਰੈਫ਼ਿਕ ਸਟਾਫ਼ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਤੀਜਾ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਸਿਹਤ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
Ad Position 24