ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ. ਭਾਗ ਪਹਿਲਾ ਦੀ ਵਿਦਿਆਰਥਣ ਗੌਰੀ ਨੇ ਸਰਕਾਰੀ ਗਰਲਜ਼ ਕਾਲਜ ਲੁਧਿਆਣਾ ਵਿਖੇ ਰੈੱਡ ਕਰਾਸ ਲਰਨਿੰਗ ਸੁਸਾਇਟੀ ਮੋਹਾਲੀ ਦੁਆਰਾ ਕਰਵਾਏ ਅੰਤਰ-ਰਾਜੀ ਭਾਸ਼ਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ, ਵਿਭਾਗ ਮੁਖੀ ਡਾ. ਜਗਮੀਤ ਕੌਰ ਤੇ ਕਾਮਰਸ ਫੈਕਲਟੀ ਨੇ ਵਿਦਿਆਰਥਣ ਗੌਰੀ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ 'ਚ ਉਨ੍ਹਾਂ ਨੂੰ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ |