12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੰਗਹੀਣਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 27-09-2025
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ 42 ਅੰਗਹੀਣ ਵਿਅਕਤੀਆਂ ਨੂੰ ਡਾ. ਓਬਰਾਏ ਵਲੋਂ ਭੇਜੀ 31,500 ਦੀ ਸਹਾਇਤਾ ਰਾਸ਼ੀ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮੱਰਥ ਹਨ ਅਤੇ ਕਈ ਵੱਖ-ਵੱਖ ਬਿਮਾਰੀਆਂ ਤੋਂ ਵੀ ਪੀੜਤ ਹਨ | ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਬਰਨੇਕ ਸਿੰਘ ਦਿਉਲ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟਰੇਲੀਆ, ਗੁਰਜੀਤ ਸਿੰਘ ਜੀਤਾ, ਪਰਮਜੀਤ ਕੌਰ ਬਰਾੜ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਤੇਲ ਟੈਂਕਰ ਤੇ ਐਕਟਿਵਾ ਹਾਦਸੇ 'ਚ ਨਰਸਿੰਗ ਦੀਆਂ 2 ਵਿਦਿਆਰਥਣਾਂ ਦੀ ਦਰਦਨਾਕ ਮੌਤ <br/>
Ad Position 24