ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ. ਜਗਜੀਵਨ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਦੀਪਇੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੁੱਖ ਬੁਲਾਰੇ ਨਰਿੰਦਰਪਾਲ ਸਿੰਘ ਤੇ ਜਸਦੀਪ ਸਿੰਘ ਨੂੰ ਰਸਮੀ ਜੀ ਆਇਆ ਆਖ ਕੇ ਕੀਤੀ | ਮੁੱਖ ਬੁਲਾਰੇ ਨਰਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਉੱਪਰ ਚਾਨਣਾ ਪਾਉਂਦੇ ਹੋਏ ਉਨ੍ਹਾਂ ਵਰਤਮਾਨ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਪ੍ਰਸੰਗਕਤਾ ਨੂੰ ਉਚੇਚੇ ਰੂਪ ਵਿਚ ਉਭਾਰਿਆ | ਮੰਚ ਦਾ ਸੰਚਾਲਨ ਪ੍ਰੋ. ਜਗਮੀਤ ਸਿੰਘ ਨੇ ਕੀਤਾ ਅਤੇ ਟਿੱਪਣੀ ਦੇ ਰੂਪ ਵਿਚ ਆਪਣੀਆਂ ਗੱਲਾਂ ਨੂੰ ਰੱਖਿਆ | ਇਸ ਸਮੇਂ ਪੰਜਾਬੀ ਵਿਭਾਗ ਦੇ ਪ੍ਰੋ. ਵੀਰਪਾਲ ਕੌਰ, ਪ੍ਰੋ. ਸ਼ਿੰਦਰਪਾਲ ਕੌਰ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਜਸਕਰਨ ਸਿੰਘ, ਪ੍ਰੋ. ਪੁਸ਼ਪਿੰਦਰ ਸਿੰਘ (ਇਤਿਹਾਸ ਵਿਭਾਗ), ਪ੍ਰੋ. ਗੁਰਬਾਜ਼ ਸਿੰਘ (ਰਾਜਨੀਤੀ ਸ਼ਾਸਤਰ ਵਿਭਾਗ), ਪ੍ਰੋ. ਨਵਦੀਪ ਸਿੰਘ (ਫ਼ਿਲਾਸਫ਼ੀ ਵਿਭਾਗ) ਨੇ ਸ਼ਮੂਲੀਅਤ ਕੀਤੀ | ਸੈਮੀਨਾਰ ਦੇ ਅੰਤ ਵਿਚ ਆਏ ਹੋਏ ਮੁੱਖ ਬੁਲਾਰੇ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |