13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਨਪ੍ਰੀਤ ਸਿੰਘ ਬਾਦਲ ਵਲੋਂ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 27-09-2025
ਗਿੱਦੜਬਾਹਾ, 26 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੂਹੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ | ਉਪਰੰਤ ਮਨਪ੍ਰੀਤ ਬਾਦਲ ਨੇ ਪਿੰਡ ਭੂੰਦੜ ਵਿਖੇ ਸੀਨੀਅਰ ਪਾਰਟੀ ਆਗੂ ਸਾਧਾ ਸਿੰਘ ਭੂੰਦੜ ਨਾਲ ਉਨ੍ਹਾਂ ਦੇ ਮਾਤਾ ਜੀ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ | ਉਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਵਲੋਂ ਗਿੱਦੜਬਾਹਾ ਦੇ ਸਾਬਕਾ ਵਿਧਾਇਕ ਰਘੁਬੀਰ ਸਿੰਘ ਪ੍ਰਧਾਨ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਘਰ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਰਘੁਬੀਰ ਸਿੰਘ ਪ੍ਰਧਾਨ ਬਹੁਤ ਹੀ ਮਿਲਣਸਾਰ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਗਿੱਦੜਬਾਹਾ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਹਰਬੰਸ ਸਿੰਘ ਸੱਗੂ, ਹਰਜੀਤ ਸਿੰਘ ਨੀਲਾ ਮਾਨ, ਬਾਬੂ ਸਿੰਘ ਸਾਬਕਾ ਸਰਪੰਚ, ਸਰਫ਼ਰਾਜ ਸਿੰਘ ਗਿੱਲ, ਅਜਾਇਬ ਸਿੰਘ ਕਾਲਾ ਸਾਬਕਾ ਸਰਪੰਚ ਦੂਹੇਵਾਲਾ, ਰੁਪਿੰਦਰ ਸਮਾਘ, ਸਰਵਣ ਸਿੰਘ, ਓਮ ਪ੍ਰਕਾਸ਼ ਬਾਂਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ 29 ਤੇ 30 ਦੀ ਹੜਤਾਲ ਸੰਬੰਧੀ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਬਲਦੇਵ ਸਿੰਘ ਸਰਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24