13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ 29 ਤੇ 30 ਦੀ ਹੜਤਾਲ ਸੰਬੰਧੀ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਤਨਖਾਹਾਂ ਸਮੇਂ ਨਾ ਮਿਲਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ 29 ਅਤੇ 30 ਸਤੰਬਰ ਨੂੰ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ | ਅੱਜ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਸੰਤ ਰਾਮ ਦੀ ਅਗਵਾਈ ਵਿਚ ਨਗਰ ਕੌਂਸਲ ਫ਼ਰੀਦਕੋਟ ਦੀ ਅਗਵਾਈ ਵਿਚ ਨਗਰ ਕੌਂਸਲ ਪ੍ਰਧਾਨ ਨਰਿੰਦਰਜੀਤ ਸਿੰਘ ਨਿੰਦਾ ਅਤੇ ਵੀਰਪਾਲ ਸਿੰਘ, ਨਗਰ ਕੌਂਸਲ ਅਧਿਕਾਰੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ ਪੰਜਾਬ ਪ੍ਰਧਾਨ, ਰਮੇਸ਼ ਕੁਮਾਰ ਨੀਨੂੰ ਖਜ਼ਾਨਚੀ, ਕੁਲਦੀਪ ਸ਼ਰਮਾ, ਕੁਲਦੀਪ ਕਾਗੜਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਨੂੰ ਵੀ ਅਜੇ ਪੂਰਾ ਨਹੀਂ ਕੀਤਾ ਗਿਆ | ਜਿਸ ਕਾਰਨ ਸਮੂਹ ਮੁਲਾਜ਼ਮਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ 29 ਤੇ 30 ਸਤੰਬਰ ਨੂੰ ਸਮੂਹ ਸਫ਼ਾਈ ਸੇਵਕਾਂ ਵਲੋਂ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ ਅਤੇ ਦੋ ਦਿਨ ਸਾਰੇ ਸਫ਼ਾਈ ਸੇਵਕ ਧਰਨੇ 'ਤੇ ਬੈਠਣਗੇ | ਇਸ ਮੌਕੇ ਵਿੱਕੀ, ਰਾਹੁਲ ਕੁਮਾਰ, ਸਪਨਾ, ਸ਼ੰਮੀ, ਰਵੀ ਜੈਚੰਡ, ਨਿਸ਼ਾਨ ਸਿੰਘ, ਭੋਲਾ ਰਾਮ, ਸੁਭਾਸ਼ ਚੰਦਰ, ਸ਼ੇਖਰ, ਲਖਵਿੰਦਰ ਸਿੰਘ, ਵਿੱਕੀ ਜੈਚੰਡ ਆਦਿ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਡੀ.ਸੀ. ਅਤੇ ਐਸ.ਐਸ.ਪੀ. ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਵਲੋਂ ਦੁੱਖ ਸਾਂਝਾ
Ad Position 24