13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਰਾਲੀ ਪ੍ਰਬੰਧਨ ਸੰਬੰਧੀ ਡੀ.ਸੀ. ਅਤੇ ਐਸ.ਐਸ.ਪੀ. ਵਲੋਂ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਬਲਾਕ ਕੋਟਕਪੂਰਾ ਦੇ ਕੋਠੇ ਵੜਿੰਗ ਅਤੇ ਜੈਤੋ ਦੇ ਬਰਗਾੜੀ ਆਦਿ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿਚ ਜ਼ਹਿਰੀਲਾ ਧੂੰਆਂ ਫੈਲਦਾ ਹੈ ਜੋ ਲੋਕਾਂ ਦੀ ਸਿਹਤ ਲਈ ਬਹੁਤ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਵੇਂ ਕਿ ਸਬਸਿਡੀ 'ਤੇ ਹੈਪੀ ਸੀਡਰ, ਸੁਪਰ ਐਸ.ਐਮ.ਐਸ. ਮਸ਼ੀਨਾਂ, ਜ਼ੀਰੋ ਟਿਲ ਸੀਡਰ ਆਦਿ ਜਿੰਨਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ 22 ਕਲੱਸਟਰਾਂ ਵਿਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿਚ ਬਣਾਈਆਂ ਕਮੇਟੀਆਂ ਜਿਨ੍ਹਾਂ ਵਿਚ ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ, ਨੋਡਲ ਅਫ਼ਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ 'ਤੇ ਪਾਬੰਦੀ ਹੈ | ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪਰਾਲੀ ਸਾੜਨ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ | ਇਸ ਮੌਕੇ ਐਸ.ਡੀ.ਐਮ ਕੋਟਕਪੂਰਾ/ਜੈਤੋ ਸੂਰਜ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ, ਗੈਰੀ ਵੜਿੰਗ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅਵਤਾਰਜੀਤ ਗੋਂਦਾਰਾ ਨੇ ਐਸ.ਐਮ.ਓ. ਆਈ ਮੋਬਾਈਲ ਯੂਨਿਟ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ 29 ਤੇ 30 ਦੀ ਹੜਤਾਲ ਸੰਬੰਧੀ ਮੰਗ ਪੱਤਰ ਦਿੱਤਾ
Ad Position 24