13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡਾ. ਅਵਤਾਰਜੀਤ ਗੋਂਦਾਰਾ ਨੇ ਐਸ.ਐਮ.ਓ. ਆਈ ਮੋਬਾਈਲ ਯੂਨਿਟ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪਦ-ਉਨਤੀ ਅਤੇ ਇਨ-ਸਰਵਿਸ ਰੇਡੀਓਲੋਜੀ ਵਿਚ ਹਾਇਰ ਐਜੂਕੇਸ਼ਨ ਪ੍ਰਾਪਤ ਕਰਨ ਉਪਰੰਤ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਗੋਂਦਾਰਾ ਨੇ ਫ਼ਰੀਦਕੋਟ ਵਿਖੇ ਬਤੌਰ ਐਸ.ਐਮ.ਓ ਆਈ ਮੋਬਾਈਲ ਯੂਨਿਟ ਵਜੋਂ ਆਪਣਾ ਅਹੁਦਾ ਸੰਭਾਲਿਆ | ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਨੇ ਉਨ੍ਹਾਂ ਨੂੰ ਡਿਊਟੀ ਜੁਆਇੰਨ ਕਰਵਾਉਂਦੇ ਹੋਏ ਸ਼ੁਭਕਾਮਨਾਵਾਂ ਭੇਟ ਕੀਤੀਆਂ | ਡਾ. ਅਵਤਾਰਜੀਤ ਗੋਂਦਾਰਾ ਇਸ ਤੋਂ ਪਹਿਲਾਂ ਸੀ.ਐਚ.ਸੀ ਬਾਜਾਖਾਨਾ ਵਿਖੇ ਬਤੌਰ ਕਾਰਜਕਾਰੀ ਐਸ.ਐਮ.ਓ. ਕਾਫ਼ੀ ਲੰਬਾ ਸਮਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਬਰਾੜ, ਜ਼ਿਲ੍ਹਾ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਪ੍ਰਧਾਨ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਲਖਵਿੰਦਰ ਕੈਂਥ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਸੁਪਰਡੈਂਟ ਪਰਸ਼ੋਤਮ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਗੁਰਜੀਤ ਕੌਰ, ਸਟੈਨੋ ਵੀਰਪਾਲ ਕੌਰ ਅਤੇ ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਨੇ ਡਾ. ਅਵਤਾਰਜੀਤ ਗੋਂਦਾਰਾ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਨਗਰ ਸੁਧਾਰ ਸੁਸਾਇਟੀ ਦੇ ਕੇਵਲ ਕਿ੍ਸ਼ਨ ਕਟਾਰੀਆ ਕਾਰਜਕਾਰੀ ਕਨਵੀਨਰ ਚੁਣੇ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਡੀ.ਸੀ. ਅਤੇ ਐਸ.ਐਸ.ਪੀ. ਵਲੋਂ ਪਿੰਡਾਂ ਦਾ ਦੌਰਾ
Ad Position 24