20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਹੋਈਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਹਰਮਹਿੰਦਰ ਪਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਰੀਜਨਲ ਟਰਾਂਸਪੋਰਟ ਅਫ਼ਸਰ ਬਲਜੀਤ ਕੌਰ ਵਲੋਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ 29 ਅਕਤੂਬਰ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਸਾਰੇ ਸੇਵਾ ਕੇਂਦਰਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਸੇਵਾਵਾਂ ਪ੍ਰਾਰਥੀ ਘਰ ਬੈਠੇ ਹੀ ਸੇਵਾ ਕੇਂਦਰ ਵਲੋਂ ਜਾਰੀ ਟੋਲ ਫ਼੍ਰੀ ਨੰਬਰ 1076 ਰਾਹੀਂ ਵੀ ਪ੍ਰਾਪਤ ਕਰ ਸਕਦੇ ਹਨ | ਇਨ੍ਹਾਂ ਸੇਵਾਵਾਂ ਨੂੰ ਪ੍ਰਾਪਤ ਕਰਨ ਲਈ ਪ੍ਰਾਰਥੀ ਵਲੋਂ ਲੋੜੀਂਦੇ ਦਸਤਾਵੇਜ਼ ਆਪਣੇ ਪੱਧਰ 'ਤੇ ਅਪਲੋਡ ਵੀ ਕੀਤੇ ਜਾ ਸਕਦੇ ਹਨ ਜਾਂ ਅਪਲੋਡ ਕਰਨ ਲਈ ਸੇਵਾ ਕੇਂਦਰ ਵਿਖੇ ਵੀ ਜਾ ਸਕਦਾ ਹੈ | ਸੇਵਾ ਕੇਂਦਰ ਵਲੋਂ ਸੰਬੰਧਿਤ ਸੇਵਾ ਲਈ ਲੋੜੀਂਦੇ ਦਸਤਾਵੇਜ਼ ਬਿਨਾਂ ਕਿਸੇ ਵੱਖਰੀ/ਵਾਧੂ ਫ਼ੀਸ 'ਤੇ ਅਪਲੋਡ ਕੀਤੇ ਜਾਣਗੇ | ਇਸ ਤਰ੍ਹਾਂ ਲਈ ਪ੍ਰਾਰਥੀ ਨੂੰ ਸੰਬੰਧਿਤ ਰਜਿਸਟਿ੍ੰਗ ਤੇ ਲਾਇਸੰਸਿੰਗ ਅਥਾਰਟੀ ਦੇ ਦਫ਼ਤਰ ਵਿਖੇ ਜਾਣ ਦੀ ਕੋਈ ਲੋੜ ਨਹੀਂ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਸੇਵਾ ਕੇਂਦਰਾਂ ਰਾਹੀਂ ਅਪਲਾਈ ਹੋ ਰਹੀਆਂ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਆਰ.ਟੀ.ਓ. ਦਫ਼ਤਰ ਸ੍ਰੀ ਮੁਕਤਸਰ ਸਾਹਿਬ, ਉੱਪ ਮੰਡਲ ਮੈਜਿਸਟ੍ਰੇਟ ਕਮ ਰਜਿਸਟਿ੍ੰਗ ਅਤੇ ਲਾਇਸੰਸਿੰਗ ਅਥਾਰਟੀ ਮਲੋਟ, ਉੱਪ ਮੰਡਲ ਮੈਜਿਸਟਰੇਟ ਕਮ ਰਜਿਸਟਿ੍ੰਗ ਅਤੇ ਲਾਇਸੰਸਿੰਗ ਅਥਾਰਟੀ, ਗਿੱਦੜਬਾਹਾ ਵਿਖੇ ਇਕ ਹੈਲਪ ਡੈਸਕ ਦੀ ਸੇਵਾ 15 ਦਿਨਾਂ ਲਈ ਸਿਰਫ਼ ਇਸੇ ਮੰਤਵ ਲਈ ਮੁਹੱਈਆ ਕਰਵਾਈ ਜਾ ਰਾਹੀ ਹੈ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਕਾਜ ਕਰਵਾਉਣ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸੁਖਦੇਵ ਸਿੰਘ ਵੰਗਲ ਦਾ ਪਿੰਡ ਵੰਗਲ ਵਿਖੇ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਕੇਰਲ ਦੇ 2 ਨਰਸਾਂ ਨੇ ਉਡਾਣ 'ਚ ਸਾਥੀ ਯਾਤਰੀ ਦੀ ਜਾਨ ਬਚਾਈ
Ad Position 24