20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਮਨਾਹੀ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਵਲੋਂ ਭਾਰਤੀਆ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 2 ਨਵੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੈਲੀਪੇਡ, ਰੂਟ ਅਤੇ ਸਮਾਗਮ ਵਾਲੇ ਸਥਾਨਾਂ ਆਸਾਪਸ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਗ਼ੈਰਕਾਨੂੰਨੀ ਇਕੱਠ ਅਤੇ ਅਸਲਾ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਉਕਤ ਅਧਿਕਾਰਾਂ ਤਹਿਤ ਇਕ ਹੋਰ ਹੁਕਮਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੈਲੀਪੇਡ, ਰੂਟ ਅਤੇ ਸਮਾਗਮ ਵਾਲੇ ਸਥਾਨਾਂ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕਰਦੇ ਹੋਏ ਸਮਾਗਮ ਵਾਲੇ ਸਥਾਨਾਂ (ਸਮੇਤ ਪੋ੍ਰਗਰਾਮ ਦਾ 5 ਕਿੱਲੋਮੀਟਰ (360 ਡਿਗਰੀ) ਨਜ਼ਦੀਕ ਏਰੀਆ ਆਦਿ) ਵਿਚ ਡਰੋਨ, ਅਣ-ਮੈਨਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ 'ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਕਿਸਾਨ ਸੁਖਦੇਵ ਸਿੰਘ ਵੰਗਲ ਦਾ ਪਿੰਡ ਵੰਗਲ ਵਿਖੇ ਹੋਇਆ ਅੰਤਿਮ ਸੰਸਕਾਰ
Ad Position 24