20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਭ ਤੋਂ ਪਹਿਲਾਂ ਕਿਸਾਨ ਸੁਖਦੇਵ ਸਿੰਘ ਵੰਗਲ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਉਪਰੰਤ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਡੀ.ਏ.ਪੀ. ਖ਼ਾਦ ਸਹੀ ਮਾਤਰਾ ਤੇ ਸਹੀ ਰੇਟ 'ਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ, ਕਿਉਂਕਿ ਇਸ ਖ਼ਾਦ ਵਿਚ ਵੱਧ ਰੇਟ ਲਗਾ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਖ਼ਾਤਮੇ ਲਈ ਕੋਈ ਵੀ ਮਸ਼ੀਨਰੀ ਸੰਬੰਧੀ ਸਹੂਲਤ ਨਹੀਂ ਦਿੱਤੀ ਜਾ ਰਹੀ, ਇਸ ਕਾਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ | ਇਸ ਕਰਕੇ ਸਰਕਾਰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਅਤੇ ਹੋਰ ਸਾਧਨ ਮੁਹੱਈਆ ਕਰਵਾਏ | ਇਸ ਮੌਕੇ ਬੇਅੰਤ ਸਿੰਘ ਬੱਲਮਗੜ੍ਹ, ਸ਼ਿਵਰਾਜ ਸਿੰਘ ਭੰਗਚੜ੍ਹੀ, ਅਵਤਾਰ ਸਿੰਘ ਫੂਲੇਵਾਲਾ, ਜਸਵੰਤ ਸਿੰਘ ਕੋਟਲੀ ਸੰਘਰ, ਸੁਰਜੀਤ ਸਿੰਘ ਰੁਪਾਣਾ, ਨਿਰਮਲ ਸਿੰਘ ਸੰਗੂਧੌਣ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਪ੍ਰੇਮਜੀਤ ਸਿੰਘ ਅਕਾਲਗੜ੍ਹ, ਰੇਸ਼ਮ ਸਿੰਘ ਸਰਾਵਾਂ ਬੋਦਲਾ, ਵਰਖਾ ਸਿੰਘ ਫੂਲੇਵਾਲਾ, ਰਾਜ ਸਿੰਘ ਜਟਾਣਾ, ਗੁਰਵੰਤ ਸਿੰਘ, ਬਲਜਿੰਦਰ ਸਿੰਘ, ਕਰਨਵੀਰ ਸਿੰਘ, ਕਾਬਲ ਸਿੰਘ ਵੱਟੂ, ਕਿਰਪਾਲ ਸਿੰਘ, ਪਰਮਜੀਤ ਸਿੰਘ, ਸਤਵਿੰਦਰ ਸਿੰਘ ਮੌੜ, ਬਲਦੇਵ ਸਿੰਘ ਮੌੜ, ਪ੍ਰਗਟ ਸਿੰਘ ਭਗਵਾਨਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ 114 ਮੋਬਾਈਲ ਫ਼ੋਨ ਕੀਤੇ ਟਰੇਸ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਮਨਾਹੀ
Ad Position 24