20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੁਲਿਸ ਨੇ ਲੋਕਾਂ ਦੇ ਗੁੰਮ ਹੋਏ 114 ਮੋਬਾਈਲ ਫ਼ੋਨ ਕੀਤੇ ਟਰੇਸ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਲੋਕਾਂ ਦੇ ਗੁੰਮ ਹੋਏ 114 ਮੋਬਾਈਲ ਫ਼ੋਨ ਟਰੇਸ ਕਰਕੇ ਮਾਲਕਾਂ ਨੂੰ ਸੌਂਪੇ ਗਏ | ਇਸ ਮੌਕੇ ਪ੍ਰਦੀਪ ਸਿੰਘ ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ.), ਐੱਸ.ਆਈ. ਇੰਦਰਜੀਤ ਕੌਰ ਇੰਚਾਰਜ ਟੈਕਨੀਕਲ ਸੈੱਲ ਹਾਜ਼ਰ ਸਨ | ਇਸ ਮੌਕੇ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਈਲ ਗੁੰਮ ਹੋਣ ਬਾਰੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ | ਇਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵਲੋਂ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਸੀ.ਈ.ਆਈ.ਆਰ. ਪੋਰਟਲ 'ਤੇ ਟਰੇਸਿੰਗ 'ਤੇ ਲਗਾਇਆ ਗਿਆ ਸੀ, ਜਿਸ 'ਤੇ 114 ਮੋਬਾਈਲ ਫ਼ੋਨ ਚੱਲਦੇ ਪਾਏ ਗਏ | ਇਹ ਮੋਬਾਇਲ ਫ਼ੋਨ ਟੈਕਨੀਕਲ ਟੀਮ ਵਲੋਂ ਟਰੇਸ ਕਰਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਸੌਂਪੇ ਗਏ | ਉਨ੍ਹਾਂ ਦੱਸਿਆ ਕਿ 1 ਜਨਵਰੀ 2023 ਤੋਂ ਹੁਣ ਤੱਕ ਤਕਰੀਬਨ 1278 ਦੇ ਕਰੀਬ ਮੋਬਾਈਲ ਫ਼ੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਲਗਪਗ 2 ਕਰੋੜ 40 ਲੱਖ 50 ਹਜ਼ਾਰ ਰੁਪਏ ਬਣਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਈਲ ਦਾ ਮਾਰਕਾ, ਆਈ.ਐੱਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਈਲ ਵਿਚ ਪਹਿਲਾਂ ਚੱਲਦੇ ਫ਼ੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿਚ ਦਰਜ ਕਰਵਾਉਣ, ਤਾਂ ਜੋ ਉਹਨਾਂ ਦਾ ਮੋਬਾਈਲ ਫ਼ੋਨ ਟਰੇਸਿੰਗ 'ਤੇ ਲਗਾਉਣ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ | ਜ਼ਿਲ੍ਹਾ ਪੁਲਿਸ ਮੁਖੀ ਨੇ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਈਲ ਡਿੱਗਾ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਇਆ ਜਾਵੇ | ਇਸ ਮੌਕੇ ਮੋਬਾਈਲ ਦੇ ਮਾਲਕਾਂ ਵਲੋਂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਮਿਸ਼ਨ ਦੇ ਪੈਨਸ਼ਨਰਾਂ ਵਲੋਂ ਧਰਨਾ 7 ਨੂੰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24