20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਾਵਰਕਾਮ ਅਤੇ ਟਰਾਂਸਮਿਸ਼ਨ ਦੇ ਪੈਨਸ਼ਨਰਾਂ ਵਲੋਂ ਧਰਨਾ 7 ਨੂੰ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਮੈਨੇਜਮੈਂਟ ਦੀਆਂ ਦੋਵੇਂ ਕਾਰਪੋਰੇਸ਼ਨਾਂ ਨੂੰ ਸੂਬਾ ਕਮੇਟੀ ਵਲੋਂ 10 ਅਗਸਤ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪ੍ਰੰਤੂ ਬੋਰਡ ਮੈਨੇਜਮੈਂਟ ਵਲੋਂ ਕੋਈ ਮੀਟਿੰਗ ਨਹੀਂ ਦਿੱਤੀ ਗਈ ਅਤੇ ਨਾ ਹੀ ਮੰਗਾਂ ਲਾਗੂ ਕੀਤੀਆਂ ਗਈਆਂ | ਇਸ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੋਣ ਕਾਰਨ ਸਰਕਲ ਪੱਧਰੀ ਧਰਨੇ ਦਿੱਤੇ ਗਏ, ਪ੍ਰੰਤੂ ਬੋਰਡ ਮੈਨੇਜਮੈਂਟ 'ਤੇ ਕੋਈ ਅਸਰ ਨਹੀਂ ਹੋਇਆ, ਜਿਸ ਕਰਕੇ 7 ਨਵੰਬਰ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਦੇ ਗੇਟ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਪੈਨਸ਼ਨਰ ਧਰਨਾ ਦੇਣਗੇ ਅਤੇ ਇਸ ਮੌਕੇ ਸਰਕਲ ਸ੍ਰੀ ਮੁਕਤਸਰ ਸਾਹਿਬ ਤੋਂ 6 ਬੱਸਾਂ ਪੈਨਸ਼ਨਰਾਂ ਦੀਆਂ ਭਰ ਕੇ ਜਾਣਗੀਆਂ | ਸ. ਮੱਲਣ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਸਾਢੇ ਤਿੰਨ ਸਾਲ ਤੋਂ ਉੱਪਰ ਸਮਾਂ ਸੱਤਾ ਵਿਚ ਆਇਆਂ ਹੋ ਗਿਆ ਹੈ, ਪ੍ਰੰਤੂ ਕੀਤੇ ਵਾਅਦਿਆਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ | ਉਨ੍ਹਾਂ ਕਿਹਾ ਕਿ ਮੰਗਾਂ ਤੇ ਮਸਲੇ ਹੱਲ ਕਰਨ ਦੀ ਬਜਾਏ ਪੰਜਾਬ ਸਰਕਾਰ ਬਿਜਲੀ ਬੋਰਡ ਦੀਆਂ ਜ਼ਮੀਨਾਂ ਅਤੇ ਹੋਰ ਸਰਕਾਰੀ ਜ਼ਮੀਨਾਂ ਵੇਚ ਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਨਿੱਜੀਕਰਨ ਦੇ ਰਾਹ ਤੁਰੀ ਹੋਈ ਹੈ, ਜਿਸ ਕਰਕੇ ਮੁਲਾਜ਼ਮ ਦੀ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 16 ਨਵੰਬਰ ਨੂੰ ਧੂਰੀ ਵਿਖੇ ਲਾਮਿਸਾਲ ਇਕੱਠ ਕਰਕੇ ਰੈਲੀ ਤੇ ਮਾਰਚ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਦੀ ਸਮੀਖਿਆ ਲਈ ਖੇਤਾਂ ਦਾ ਦੌਰਾ ਅਗਲੀ ਖ਼ਬਰ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ 114 ਮੋਬਾਈਲ ਫ਼ੋਨ ਕੀਤੇ ਟਰੇਸ
Ad Position 24