20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਦੀ ਸਮੀਖਿਆ ਲਈ ਖੇਤਾਂ ਦਾ ਦੌਰਾ

Ad Position 21
No active advertisement
ਪਿੰਡ ਬਰਕੰਦੀ ਵਿਖੇ ਖੇਤਾਂ ਦਾ ਦੌਰਾ ਕਰਨ ਸਮੇਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਨਾਲ ਹੋਰ ਅਧਿਕਾਰੀ ਤੇ ਕਿਸਾਨ | ਅਜੀਤ ਤਸਵੀਰ<br/> 01-11-2025

 ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਹੈ ਸਖ਼ਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਾਤਾਵਰਨ ਦੀ ਸੁਰੱਖਿਆ ਤੇ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਲੋਂ ਪਿੰਡ ਬਰਕੰਦੀ ਦੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕੰਬਾਇਨ 'ਤੇ ਸੁਪਰ ਐੱਸ.ਐੱਮ.ਐੱਸ. ਨਾਲ ਵਾਢੀ ਕਰਕੇ ਸੁਪਰ ਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਵੀ ਦਿੱਤੀ | ਇਸ ਤੋਂ ਪਹਿਲਾਂ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਕਮਿਸ਼ਨ, ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਰਕਾਰੀ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਜੁਰਮਾਨਾ ਲਗਾਇਆ ਜਾਵੇਗਾ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਦੋਸ਼ੀਆਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕੀਤੀ ਜਾ ਰਹੀ ਹੈ | ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿਚ ਰੈੱਡ ਐਂਟਰੀ ਵੀ ਕੀਤੀ ਜਾ ਰਹੀ ਹੈ, ਜਿਸ ਦੇ ਭਵਿੱਖ ਵਿਚ ਸਰਕਾਰੀ ਸਹੂਲਤਾਂ 'ਤੇ ਪ੍ਰਭਾਵ ਪੈ ਸਕਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਜਾਂ ਸਬਸਿਡੀਆਂ 'ਤੇ ਵੀ ਰੋਕ ਲਗਾਈ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ ਹੁੰਦੀ, ਸਗੋਂ ਇਸ ਦੇ ਕਈ ਭਿਆਨਕ ਅਤੇ ਜਾਨਲੇਵਾ ਨਤੀਜੇ ਸਾਹਮਣੇ ਆਉਂਦੇ ਹਨ | ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸੜਕਾਂ 'ਤੇ ਧੂੰਏਾ ਦੀ ਸੰਘਣੀ ਪਰਤ ਕਾਰਨ ਸੜਕ ਹਾਦਸੇ ਹੋਣ ਦਾ ਖ਼ਤਰਾ ਬਹੁਤ ਜ਼ਿਆਦਾ ਵੱਧ ਜਾਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ, ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਬੇਲਰ ਮਸ਼ੀਨਾਂ ਰਾਹੀਂ ਗੱਠਾਂ ਬਣਾ ਕੇ ਪਾਵਰ ਪਲਾਂਟਾਂ ਜਾਂ ਉਦਯੋਗਾਂ ਨੂੰ ਵੀ ਵੇਚਿਆ ਜਾ ਸਕਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਮਲੋਟ ਜੁਗਰਾਜ ਸਿੰਘ ਕਾਹਲੋਂ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਤੇ ਪ੍ਰਸ਼ਾਸਨ ਦੇ ਦਾਅਵਿਆਂ ਦੇ ਉਲਟ ਸ਼ਹਿਰ 'ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਮਿਸ਼ਨ ਦੇ ਪੈਨਸ਼ਨਰਾਂ ਵਲੋਂ ਧਰਨਾ 7 ਨੂੰ
Ad Position 24