20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਝੋਨੇ ਦਾ ਝਾੜ ਘੱਟ ਹੋਣ ਕਰਕੇ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ

Ad Position 21
No active advertisement
ਅਜੀਤ ਡੈਸਕ 01-11-2025
ਬਰਗਾੜੀ, 31 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਸਮੇਂ ਆਏ ਹੜ੍ਹਾਂ ਕਾਰਨ ਜਿੱਥੇ ਮਾਝੇ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋਣ ਕਾਰਨ ਵੱਡੀ ਆਰਥਿਕ ਮਾਰ ਦਾ ਸਾਹਮਣਾ ਕਰਨਾ ਪਿਆ ਉੱਥੇ ਮਾਲਵੇ ਦੇ ਕਿਸਾਨਾਂ ਨੂੰ ਝੋਨੇ ਦੇ ਘੱਟ ਝਾੜ ਕਾਰਨ ਆਰਥਿਕ ਮਾਰ ਝੱਲਣੀ ਪੈ ਰਹੀ ਹੈ | ਕਿਸਾਨਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਝੋਨੇ ਦਾ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਪ੍ਰਤੀ ਏਕੜ 10 ਮਣ ਤੋਂ ਉੱਪਰ ਦੇ ਕਰੀਬ ਘੱਟ ਹੈ | ਜਿਸ ਕਰਕੇ ਕਿਸਾਨਾਂ ਨੂੰ 10-12 ਹਜ਼ਾਰ ਰੁਪਏ ਪ੍ਰਤੀ ਏਕੜ ਆਰਥਿਕ ਮਾਰ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਝੋਨੇ ਦੀ ਫ਼ਸਲ ਦੇ ਘੱਟ ਝਾੜ ਦਾ ਅਸਰ ਇੱਕਲੇ ਕਿਸਾਨਾਂ 'ਤੇ ਹੀ ਨਹੀਂ ਇਸ ਨਾਲ ਮੰਡੀ ਮਜ਼ਦੂਰ ਤੇ ਆੜ੍ਹਤੀਆਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੋਣਗੇ | ਕਿਸਾਨਾਂ 'ਚ ਝੋਨੇ ਦੀ ਫ਼ਸਲ ਦੇ ਘੱਟ ਝਾੜ ਕਾਰਨ ਨਿਰਾਸ਼ਾ ਦਾ ਆਲਮ ਹੈ | ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਫਸਲ ਦੇ ਘੱਟ ਝਾੜ ਕਾਰਨ ਪ੍ਰਭਾਵਿਤ ਹੋਣ ਵਾਲੇ ਹਰ ਵਰਗ ਨੂੰ ਰਾਹਤ ਦੇਣ ਲਈ ਕਿਸੇ ਆਰਥਿਕ ਪੈਕੇਜ ਦਾ ਐਲਾਨ ਕਰੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ 2025-26 ਦੀ ਸ਼ੁਰੂਆਤ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਸੜਕ ਨੂੰ ਮੁਕੰਮਲ ਕਰਵਾਉਣ ਲਈ ਸੰਘਰਸ਼ ਦਾ ਬਿਗਲ ਵਜਾਇਆ
Ad Position 24