20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਾਲ ਦੀ ਆਖ਼ਰੀ ਕੌਮੀ ਲੋਕ ਅਦਾਲਤ 13 ਦਸੰਬਰ ਨੂੰ ਲਗਾਈ ਜਾ ਰਹੀ ਹੈ, ਜਿਸ ਸੰਬੰਧੀ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਸੈਸ਼ਨ ਡਵੀਜ਼ਨ ਦੇ ਸਾਰੇ ਜੁਡੀਸੀਅਲ ਅਫ਼ਸਰਾਂ ਅਮਿਤਾ ਸਿੰਘ (ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ), ਰਮਨ ਸ਼ਰਮਾ (ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-2), ਨੀਰਜ ਕੁਮਾਰ ਸਿੰਗਲਾ (ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ), ਰੂਪਾ ਧਾਲੀਵਾਲ (ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ), ਹਿਮਾਂਸ਼ੂ ਅਰੋੜਾ (ਸਿਵਲ ਜੱਜ ਸੀਨੀਅਰ ਡਵੀਜ਼ਨ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ), ਰਾਜਬੀਰ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ-1), ਅਸਮਿਤਾ ਰੋਮਾਣਾ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ-3) ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸਮੁੱਖੀ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਅੰਸੂਮਨ ਸਿਆਗ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ), ਮਹਿੰਦਰਪ੍ਰਤਾਪ ਸਿੰਘ ਲਿਬਰਾ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ), ਅਦਿੱਤਿਆ ਚੋਪੜਾ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ), ਅਕਾਸਿਤਾ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ), ਸੁਮਨਦੀਪ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ) ਮਲੋਟ, ਤਰਨਜੀਤ ਸਿੰਘ ਸਿਮਰਾ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਗੌਰਵ ਮਿੱਤਲ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ), ਕਿਰਨਦੀਪ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ) ਗਿੱਦੜਬਾਹਾ ਜੁਡੀਸ਼ੀਅਲ ਅਫ਼ਸਰਾਂ ਨੇ ਭਾਗ ਲਿਆ | ਮੀਟਿੰਗ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਸਾਰੇ ਜੱਜਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਪ੍ਰੋਗਰਾਮਿੰਗ ਅਤੇ ਵੈੱਬ ਡਿਵੈੱਲਪਮੈਂਟ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ 2025-26 ਦੀ ਸ਼ੁਰੂਆਤ
Ad Position 24