20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਝੋਨੇ ਦਾ ਝਾੜ ਘੱਟ ਝੜਣ ਕਾਰਨ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਹਨੀ ਫ਼ੱਤਣਵਾਲਾ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਬਧਾਈ ਵਿਖੇ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਪੁੱਜੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਮੌਸਮ ਦੀ ਖ਼ਰਾਬੀ ਤੇ ਬਿਮਾਰੀ ਕਾਰਨ ਝੋਨੇ ਅਤੇ ਬਾਸਮਤੀ ਦਾ 15 ਤੋਂ 20 ਪ੍ਰਤੀਸ਼ਤ ਝਾੜ ਘੱਟ ਨਿਕਲਿਆ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਕਿਸਾਨਾਂ ਨੇ ਦੱਸਿਆ ਕਿ ਜਿਨ੍ਹਾਂ ਕਿਸਾਨ ਭਰਾਵਾਂ ਨੇ ਠੇਕੇ 'ਤੇ ਲੈ ਕੇ ਖੇਤੀ ਕੀਤੀ ਹੈ, ਉਨ੍ਹਾਂ ਦਾ ਤਾਂ ਖ਼ਰਚਾ ਹੀ ਪੂਰਾ ਹੋਣ ਦੀ ਉਮੀਦ ਨਹੀਂ ਹੈ | ਇਸ ਤੋਂ ਇਲਾਵਾ ਕਿਸਾਨਾਂ ਨੇ ਮੰਡੀ ਵਿਚ ਫ਼ਸਲ ਵੇਚਣ ਸਮੇਂ ਆ ਰਹੀਆਂ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ | ਇਸ ਮੌਕੇ ਹਨੀ ਫ਼ੱਤਣਵਾਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਕਾਰਨ ਪੰਜਾਬ ਦੇ ਅੰਨਦਾਤੇ ਨੂੰ ਆਰਥਿਕ ਪ੍ਰੇਸ਼ਾਨੀ ਤੋਂ ਉਭਾਰਨ ਲਈ ਸਰਕਾਰ ਪ੍ਰਤੀ ਏਕੜ 10 ਹਜ਼ਾਰ ਮੁਆਵਜ਼ਾ ਦੇਵੇ ਅਤੇ ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਸਸਤੇ ਮੁੱਲ 'ਤੇ ਕਣਕ ਦਾ ਬੀਜ ਮੁਹੱਈਆ ਕਰਵਾਇਆ ਜਾਵੇ | ਇਸ ਮੌਕੇ ਜਸਪਾਲ ਸਿੰਘ ਹੇਅਰ, ਪਰਮਜੀਤ ਸਿੰਘ ਗਿੱਲ, ਰੌਬੀ ਬਰਾੜ, ਹਰਜਿੰਦਰ ਸਿੰਘ, ਲਖਵੀਰ ਸਿੰਘ ਸੰਧੂ ਅਤੇ ਰਾਜਬਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਪਬਲਿਕ ਸਕੂਲ ਬਾਦਲ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ ਅਗਲੀ ਖ਼ਬਰ ਲਿਫ਼ਟ ਪੰਪ ਕਮੇਟੀਆਂ ਐਸੋਸੀਏਸ਼ਨ ਪੰਜਾਬ ਨੇ ਐੱਸ.ਡੀ.ਐੱਮ. ਦੇ ਨਾਂਅ ਦਿੱਤਾ ਮੰਗ ਪੱਤਰ
Ad Position 24