06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਬੀਰ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ 7 ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਸ਼ਹਿਰ ਦੀਆਂ ਸੰਗਤਾਂ ਨੇ ਵਧ-ਚੜ੍ਹ ਕੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ 'ਚ ਹਾਜ਼ਰੀ ਲਵਾਈ ਤੇ ਸੁੰਦਰ ਪਾਲਕੀ 'ਚ ਸੁਸ਼ੋਭਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸੰਗਤ ਵਲੋਂ ਨਗਰ ਕੀਰਤਨ 'ਚ ਮੌਜੂਦ ਸੰਗਤ ਲਈ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਇਸ ਦੌਰਾਨ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੀ ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ | ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ 3 ਨਵੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 5 ਨਵੰਬਰ ਨੂੰ ਸਵੇਰੇ 9:30 ਵਜੇ ਪਾਏ ਜਾਣਗੇ | ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ 'ਚ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ | 5 ਨਵੰਬਰ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ ਦੁਪਹਿਰ 12 ਵਜੇ ਅੰਮਿ੍ਤ ਸੰਚਾਰ ਹੋਵੇਗਾ | ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਹੋਵੇਗੀ | ਇਸ ਮੌਕੇ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਮੈਨੇਜਰ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਜਗਬੀਰ ਸਿੰਘ, ਅਕਾਊਟੈਂਟ ਕੁਲਵੰਤ ਸਿੰਘ, ਰਿਕਾਰਡ ਕੀਪਰ ਪਰਮਜੀਤ ਸਿੰਘ, ਭਾਈ ਬਗੀਚਾ ਸਿੰਘ, ਸਾਬਕਾ ਮੈਨੇਜਰ ਬਲਦੇਵ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਹਰਪਾਲ ਸਿੰਘ ਬੇਦੀ ਆਦਿ ਸੰਗਤ ਹਾਜ਼ਰ ਸੀ |
ਦੋਦਾ, (ਰਵੀਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਫ਼ੁੱਲਾਂ ਨਾਲ ਸਜਾਇਆ ਗਿਆ ਤੇ ਕੀਰਤਨੀਏ ਜਥੇ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖ਼ਾਲਸਾ ਤੇ ਸਮੂਹ ਕਮੇਟੀ ਨੇ ਦੱਸਿਆ ਕਿ ਨਗਰ ਕੀਤਰਨ ਨਗਰ ਦੀਆਂ ਵੱਖ-ਵੱਖ ਗਲੀਆਂ, ਮੁਹੱਲਿਆਂ, ਬਾਜ਼ਾਰਾਂ 'ਚੋਂ ਹੁੰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਸੰਗਤਾਂ 'ਚ ਨਗਰ ਕੀਰਤਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿੰਡ ਵਾਸੀਆਂ ਵਲੋਂ ਥਾਂ-ਥਾਂ ਨਗਰ ਕੀਰਤਨ ਨਾਲ ਚੱਲ ਰਹੀਆਂ ਵੱਡੀ ਗਿਣਤੀ 'ਚ ਸੰਗਤਾਂ ਲਈ ਚਾਹ, ਬਿਸਕੁਟ, ਮਿੱਠੇ ਚੌਲ, ਪਕੌੜਿਆਂ ਬਰੈਡ ਆਦਿ ਦੇ ਲੰਗਰ ਲਗਾਏ ਗਏ | ਜੈ ਮਾਂ ਮੰਦਰ ਕਮੇਟੀ ਦੋਦਾ ਵਲੋਂ ਵੀ ਮੰਦਰ ਦੇ ਗੇਟ ਤੇ ਗੋਇਲ ਕਰਿਆਨਾ ਸਟੋਰ ਦੋਦਾ 'ਤੇ ਸਵਾਗਤ ਕਰਦੇ ਹੋਹੇ ਮਿੱਠੇ ਚੌਲਾਂ ਆਦਿ ਦਾ ਲੰਗਰ ਲਗਾਇਆ ਗਿਆ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਗੱਤਕਾ ਟੀਮ ਦੋਦਾ ਵਲੋਂ ਵੀ ਆਪਣੇ ਜੌਹਰ ਦਿਖਾਏ ਗਏ | ਇਸ ਮੌਕੇ ਸਰਪੰਚ ਭਾਗ ਸਿੰਘ ਸੂਬੇਦਾਰ, ਸਰਦੂਲ ਸਿੰਘ ਮੈਂਬਰ, ਦਰਸ਼ਨ ਸਿੰਘ ਮਸੌਣ, ਵਿਜੇ ਕੁਮਾਰ ਬੱਬੂ ਵਧਵਾ, ਸਚਿਨ ਵਧਵਾ, ਬੰਟੀ ਗੋਇਲ, ਬਲਜੀਤ ਸਿੰਘ ਗਰੋਵਰ, ਪੰਡਿਤ ਰਵੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਾਜ ਕੁਮਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜਿਆਂ ਨੇ ਕਿਸਾਨਾਂ ਦੇ ਸਾਹ ਸੂਤੇ
Ad Position 24
No active advertisement