06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਦੇ ਫ਼ੈਸਲੇ ਵਿਰੱੁਧ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 05-11-2025
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)-ਸੂਬਾ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਬਰੀਵਾਲਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪਾਵਰਕਾਮ ਐਂਡ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਰੋਸ ਰੈਲੀ ਕੀਤੀ ਗਈ | ਇਸ ਦੌਰਾਨ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸਬ ਡਵੀਜ਼ਨ ਪ੍ਰਧਾਨ ਬੱਲਾ ਸਿੰਘ ਤੇ ਗੁਰਾਦਿੱਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਦੀਆਂ ਜਾਇਦਾਦਾਂ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਨਿੱਜੀਕਰਨ ਵੱਲ ਹੀ ਇਕ ਹੋਰ ਕਦਮ ਹੈ | ਪੰਜਾਬ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪ੍ਰਾਈਵੇਟ ਸੈਕਟਰ ਨੂੰ ਤੋੜ ਕੇ ਨਿੱਜੀ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ, ਜਿਸ ਨਾਲ ਇਕੱਲੇ ਮੁਲਾਜ਼ਮ ਹੀ ਨਹੀਂ ਆਮ ਲੋਕ ਵੀ ਪ੍ਰਭਾਵਿਤ ਹੋ ਰਹੇ ਹਨ | ਦੂਜੇ ਪਾਸੇ ਹੱਕ ਮੰਗਦੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ, ਸੰਘਰਸ਼ਸੀਲ ਲੋਕਾਂ ਦੀ ਅਵਾਜ਼ ਨੂੰ ਡੰਡੇ ਦੇ ਜ਼ੋਰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਬੋਲਦਿਆਂ ਠੇਕਾ ਮੁਲਾਜ਼ਮਾਂ ਦੇ ਆਗੂ ਜੀਤ ਸਿੰਘ ਨੇ ਕਿਹਾ ਕਿ ਸਰਕਾਰ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਵੀ ਲਗਾਤਾਰ ਨਜਰਅੰਦਾਜ਼ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਰਾਜਾ ਹਰੀਕੇ, ਗੁਰਮੇਲ ਸਿੰਘ ਅਤੇ ਸਤਪਾਲ ਸਿੰਘ ਏ.ਐੱਸ.ਐੱਸ.ਏ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਦਾਣਾ ਮੰਡੀ 'ਚ ਪਿਆ ਝੋਨਾ ਭਿੱਜਿਆ
Ad Position 24
No active advertisement