06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਸ਼ੂ ਪਾਲਣ ਵਿਭਾਗ ਵਲੋਂ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ

Ad Position 21
No active advertisement
ਅਜੀਤ ਡੈਸਕ 05-11-2025
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)-ਪੰਜਾਬ 'ਚ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ 7ਵੇਂ ਗੇੜ ਦੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਤੇ 3 ਨਵੰਬਰ ਤੱਕ 1,01,850 ਪਸ਼ੂਆਂ ਦੇ ਟੀਕੇ ਲਗਾ ਦਿੱਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਇਹ ਟੀਕਾਕਰਨ ਮੁਹਿੰਮ 28 ਨਵੰਬਰ ਤੱਕ ਚਲਾਈ ਜਾਵੇਗੀ, ਜਿਸ ਦੌਰਾਨ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਮੁਫ਼ਤ ਟੀਕੇ ਲਗਾਏ ਜਾਣਗੇ | ਉਨ੍ਹਾਂ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਅ ਦੇ ਟੀਕੇ ਜ਼ਰੂਰ ਲਗਵਾਏ ਜਾਣ ਤਾਂ ਕਿ ਭਵਿੱਖ ਵਿਚ ਇਸ ਬਿਮਾਰੀ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ | ਜੇਕਰ ਕੋਈ ਵੀ ਪਸ਼ੂ ਪਾਲਕ ਇਸ ਸੰਬੰਧੀ ਹੋਰ ਜਾਣਕਾਰੀ ਲੈਣੀ ਚਾਹੁੰਦਾ ਹੋਵੇ ਤਾਂ ਆਪਣੇ ਨੇੜਲੇ ਪਸ਼ੂ ਹਸਪਤਾਲ/ਡਿਸਪੈਂਸਰੀ ਨਾਲ ਤਾਲਮੇਲ ਕਰ ਸਕਦਾ ਹੈ | ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਵੈਕਸੀਨੇਸ਼ਨ ਨੂੰ ਸਮਾਂਬੱਧ ਤਰੀਕੇ ਨਾਲ ਮਕੁੰਮਲ ਕੀਤਾ ਜਾਵੇ ਤੇ ਵੈਕਸੀਨ ਦੀ ਕੋਲਡ ਚੇਨ ਨੂੰ ਮਨਟੇਨ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਉਤਮ ਨਸਲ ਦੇ ਸੈਕਸਡ ਸੀਮਨ, ਕਿਸਾਨ ਕਰੈਡਿਟ ਕਾਰਡ ਤੇ ਬਲਾਕ ਪੱਧਰ ਦੇ ਦੁੱਧ ਚੁਆਈ ਮੁਕਾਬਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ ਗਈ ਹੈ | ਉਤਮ ਨਸਲ ਦੇ ਵੱਛੀਆਂ ਵਾਲੇ ਟੀਕੇ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਸੰਸਥਾਵਾਂ ਵਿਚ ਉਪਲੱਬਧ ਹਨ, ਜਿਸ ਦਾ ਪਸ਼ੂ ਪਾਲਕਾਂ ਵਲੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਆਵਾਰਾ ਪਸ਼ੂਆਂ ਦੀ ਗਿਣਤੀ ਘਟਾਈ ਜਾ ਸਕੇ | ਵੈਟਰਨਰੀ ਪੋਲੀਕਲੀਨਿਕ ਬਾਦਲ ਵਿਖੇ ਬਿਮਾਰ ਪਸ਼ੂਆਂ ਨੂੰ ਦਾਖ਼ਲ ਕਰਕੇ ਇਲਾਜ ਕਰਨ ਦੀ ਸਹੂਲਤ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 12 ਪੈੱਟ ਸ਼ਾਪਸ ਤੇ ਡਾਗ ਬਰੀਡਰ ਪਸ਼ੂ ਪਾਲਣ ਵਿਭਾਗ ਵਲੋਂ ਰਜਿਸਟਰ ਕੀਤੇ ਗਏ ਹਨ ਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਡਾਗ ਬਰੀਡਰਾਂ ਤੋਂ ਹੀ ਕੁੱਤਿਆਂ ਦੇ ਬੱਚੇ ਖ਼ਰੀਦਣ |
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਅਗਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24
No active advertisement