ਮਲੋਟ, 4 ਨਵੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਗੁਰਪੁਰਬ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਛੋਟੇ ਬੱਚਿਆਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਸ਼ਬਦ ਤੇ ਪਾਠ ਦਾ ਉਚਾਰਨ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਛੋਟੇ ਬੱਚਿਆਂ ਵਿਚ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੁੜਨ ਦੀ ਪ੍ਰੇਰਨਾ ਵੀ ਦਿੱਤੀ |