ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਰੀਵਾਲਾ ਦੇ ਸਾਬਕਾ ਜਨਰਲ ਸਕੱਤਰ ਤੇ ਫਰੀਡਮ ਫ਼ਾਈਟਰ ਉੱਤਰਾਧਿਕਾਰੀ ਜਥੇਬੰਦੀ ਦੇ ਮੈਂਬਰ ਸੁਖਦੇਵ ਸਿੰਘ ਵੰਗਲ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਉਪਰੰਤ ਗੁਰਦੁਆਰਾ ਸਾਹਿਬ ਪਿੰਡ ਵੰਗਲ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸੁਖਦੇਵ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਆਗੂ ਨੇ ਸਟੇਜ ਦੀ ਕਾਰਵਾਈ ਚਲਾਉਂਦਿਆਂ ਮਿ੍ਤਕ ਸੁਖਦੇਵ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਬੀਬੀ ਹਰਜੀਤ ਕੌਰ ਤਲਵੰਡੀ, ਚੇਤਨ ਸਿੰਘ ਮਾਨਸਾ ਸੂਬਾ ਪ੍ਰਧਾਨ ਫ਼ਰੀਡਮ ਫ਼ਾਈਟਰ ਉੱਤਰਾਧਿਕਾਰੀ ਜਥੇਬੰਦੀ, ਗਗਨਦੀਪ ਸਿੰਘ ਕਬਰਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੋਬਿੰਦ ਸਿੰਘ ਕੋਟਲੀ ਦੇਵਨ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਬਲਜੀਤ ਸਿੰਘ ਲੰਡੇ ਰੋਡੇ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਪੁਸ਼ਪਿੰਦਰ ਸਿੰਘ ਭੰਡਾਰੀ ਸੀਨੀਅਰ ਆਗੂ ਭਾਜਪਾ, ਦਵਿੰਦਰ ਸਿੰਘ ਭੰਗੇਵਾਲਾ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸਮਾਜ ਸੇਵਕ ਅਸ਼ੋਕ ਚੁੱਘ ਨੇ ਸੁਖਦੇਵ ਸਿੰਘ ਵੰਗਲ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਸੀਨੀਅਰ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਆਪਣੀ ਆਪਣੀ ਪਾਰਟੀ ਦੀ ਤਰਫੋਂ ਮਿ੍ਤਕ ਦੇ ਸਪੁੱਤਰ ਸ਼ਵਿੰਦਰ ਸਿੰਘ ਸੰਧੂ ਵੰਗਲ ਸੂਬਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਪੱਗੜੀਆਂ ਭੇਟ ਕੀਤੀਆਂ ਗਈਆਂ | ਇਸ ਤੋਂ ਇਲਾਵਾ ਮਿ੍ਤਕ ਦੇ ਵੱਡੇ ਸਪੁੱਤਰ ਸੁਰਿੰਦਰ ਸਿੰਘ ਸੰਧੂ ਨੂੰ ਫ਼ਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਵਲੋਂ ਪੱਗ ਭੇਟ ਕੀਤੀ ਗਈ | ਅੰਤ 'ਚ ਮਿ੍ਤਕ ਦੇ ਸਪੁੱਤਰ ਸ਼ਵਿੰਦਰ ਸਿੰਘ ਸੰਧੂ ਵੰਗਲ ਸੂਬਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਇਸ ਦੁੱਖ ਦੀ ਘੜੀ 'ਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ, ਪਰਮਿੰਦਰ ਸਿੰਘ ਉੜਾਂਗ, ਭੋਲਾ ਸਿੰਘ ਗਿੱਲਪੱਤੀ ਬੁਲਾਰਾ ਅਕਾਲੀ ਦਲ ਪੁਨਰ ਸੁਰਜੀਤ, ਕਰਨੈਲ ਸਿੰਘ ਭਾਵੜਾ ਆਗੂ ਫਿਰੋਜ਼ਪੁਰ, ਸੁਖਮਨਦੀਪ ਸਿੰਘ ਡਿੰਪੀ ਜ਼ਿਲ੍ਹਾ ਪ੍ਰਧਾਨ ਬਠਿੰਡਾ, ਪੂਰਨ ਸਿੰਘ ਵੱਟੂ ਕਿਸਾਨ ਆਗੂ, ਦਲਜੀਤ ਸਿੰਘ ਰੰਧਾਵਾ, ਰਾਜ ਕੁਮਾਰ ਮੇਲੂ ਭਟੇਜਾ ਸਾਬਕਾ ਮੰਡਲ ਪ੍ਰਧਾਨ ਭਾਜਪਾ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ, ਮਿੱਠੂ ਸਿੰਘ ਕਾਹਨਕੇ, ਰਾਮਪਾਲ ਵਹਿਣੀਵਾਲ, ਮਨਜੀਤ ਸਿੰਘ ਬੱਪੀਆਣਾ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਸ਼ਰਨਜੀਤ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਦਿਹਾਤੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਗੁਰਰਾਜ ਸਿੰਘ ਜਗਤ ਸਿੰਘ ਵਾਲਾ, ਨਿਰਮਲ ਸਿੰਘ ਮਲੋਟ ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ ਜਥੇਬੰਦੀ ਆਦਿ ਹਾਜ਼ਰ ਸਨ |