26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 24 ਘੰਟਿਆਂ 'ਚ 8 ਮੁਕੱਦਮੇ ਦਰਜ, 9 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਵੇਂ ਨਿਯੁਕਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਸਖ਼ਤ ਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ | ਸ਼ਹਿਰ ਤੇ ਪਿੰਡਾਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦੇ ਹੋਏ ਥਾਣਾ/ਚੌਂਕੀ ਇਲਾਕਿਆਂ 'ਚ ਰਾਤ-ਦਿਨ ਗਸ਼ਤ, ਨਾਕਾਬੰਦੀਆਂ ਤੇ ਖ਼ਾਸ ਚੈਕਿੰਗ ਨੂੰ ਹੋਰ ਵਧਾਇਆ ਗਿਆ ਹੈ | ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਕੀਤੀ ਗਈ ਚੈਕਿੰਗ, ਛਾਪੇਮਾਰੀ ਤੇ ਖ਼ੁਫ਼ੀਆ ਸੂਤਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਦੇ 8 ਮੁਕੱਦਮੇ ਦਰਜ ਕੀਤੇ ਗਏ ਹਨ, ਜਦਕਿ 9 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ | ਦੋਸ਼ੀਆਂ ਕੋਲੋਂ ਕੀਤੀਆਂ ਗਈਆਂ ਮਹੱਤਵਪੂਰਨ ਬਰਾਮਦਗੀਆਂ ਵਿਚ 128 ਗ੍ਰਾਮ ਹੈਰੋਇਨ, 90 ਨਸ਼ੀਲੀਆਂ ਗੋਲੀਆਂ 1 ਦੇਸੀ 32 ਬੋਰ ਪਿਸਤੌਲ, 8 ਜਿੰਦਾ ਰੌਂਦ ਸ਼ਾਮਿਲ ਹਨ | ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਬਣਾਈ ਜਾ ਰਹੀਆਂ ਨਾਜਾਇਜ਼ ਜਾਇਦਾਦਾਂ ਦੀ ਜਾਂਚ ਕਰਕੇ, ਕੰਪੀਟੈਂਟ ਅਥਾਰਿਟੀ ਰਾਹੀਂ ਉਨ੍ਹਾਂ ਨੂੰ ਫ਼ਰੀਜ ਕਰਵਾਉਣ ਲਈ ਪ੍ਰਕਿਰਿਆ ਨੂੰ ਪਹਿਲ ਦਿੱਤੀ ਜਾਵੇਗੀ | ਪੁਲਿਸ ਵਲੋਂ ਨਸ਼ਾ ਤਸਕਰਾਂ ਦੀ ਪੂਰੀ ਚੇਨ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਜਾਰੀ ਹੈ | ਉਨ੍ਹਾਂ ਕਿਹਾ ਕਿ ਇਸ ਬੁਰਾਈ ਦੀ ਰੋਕਥਾਮ ਲਈ ਲੋਕਾਂ ਨੂੰ ਪੂਰਾ ਸਾਥ ਦੇਣਾ ਚਾਹੀਦਾ ਹੈ ਤੇ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਚੌਥੇ ਦਿਨ 'ਚ ਦਾਖ਼ਲ <br/> ਅਗਲੀ ਖ਼ਬਰ ਮਲੋਟ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸੀਵਰੇਜ ਦੀ ਨਾਕਾਮੀ ਕਾਰਨ ਦੁਕਾਨਦਾਰ ਪ੍ਰੇਸ਼ਾਨ, ਕਾਰੋਬਾਰ ਠੱਪ
Ad Position 24