26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਡੀ.ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਚੌਥੇ ਦਿਨ 'ਚ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਤੇ ਬਾਅਦ 'ਚ ਲਗਾਤਾਰ ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਲੋਕਾਂ ਨੂੰ ਆਪਣੀਆਂ ਮੰਗਾਂ ਤੇ ਮਸਲੇ ਹੱਲ ਕਰਵਾਉਣ ਲਈ ਹੁਣ ਚੰਡੀਗੜ੍ਹ ਗੇੜੇ ਮਾਰਨ ਦੀ ਲੋੜ ਨਹੀਂ ਪੈਣੀ, ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ 'ਚੋਂ ਚੱਲੇਗੀ, ਪਰ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਦੇ ਧਰਨੇ ਦੇ ਚੌਥੇ ਦਿਨ ਆਪਣੇ ਸੰਬੋਧਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਲੋਕ ਹਿੱਤ 'ਚ ਸਰਕਾਰ ਦੇ ਕਰਨ ਵਾਲਾ ਕੰਮ ਕਰਨ ਗਏ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਉਪਰੰਤ ਮੁਆਵਜ਼ਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਗਟਾ ਰਹੇ ਕਿਸਾਨ ਸਰਕਾਰ ਨੂੰ ਨਜ਼ਰ ਨਹੀਂ ਆ ਰਹੇ | ਇਸ ਦਾ ਸਾਫ਼ ਮਤਲਬ ਇਹ ਹੋਇਆ ਕਿ ਪਿੰਡਾਂ ਦੀਆਂ ਸੱਥਾਂ 'ਚੋਂ ਚੱਲਣ ਵਾਲੀ ਸਰਕਾਰ ਹੁਣ ਡੀ.ਸੀ. ਦਫ਼ਤਰਾਂ 'ਤੋਂ ਵੀ ਨਹੀਂ ਚੱਲਦੀ | ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਨਿਰਮਲ ਸਿੰਘ ਜਿਉਣਵਾਲਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਨੇ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਲੋਕ ਹਿੱਤਾਂ ਲਈ ਜਾਨ ਗੁਆਉਣ ਵਾਲੇ ਆਗੂਆਂ ਲਈ ਮੁਆਵਜ਼ੇ ਦੀਆਂ ਮੰਗਾਂ ਜਥੇਬੰਦੀਆਂ ਦੀਆਂ ਮਨਵਾਈਆਂ ਹੋਈਆਂ ਹਨ, ਜਿਨ੍ਹਾਂ ਨੂੰ ਲਾਗੂ ਕਰਵਾਉਣ ਤੱਕ ਇਹ ਧਰਨਾ ਜਾਰੀ ਰਹੇਗਾ | ਇਸ ਮੌਕੇ ਹਰਫੂਲ ਸਿੰਘ ਭਾਗਸਰ, ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਬਲਵੀਰ ਸਿੰਘ ਗੰਧੜ, ਮਨੋਹਰ ਸਿੰਘ ਸਿੱਖਵਾਲਾ, ਜਸਵੀਰ ਸਿੰਘ ਗੰਧੜ, ਕੁਲਬੀਰ ਸਿੰਘ ਭਾਗਸਰ ਤੇ ਅਜਾਇਬ ਸਿੰਘ ਕੋਠੇ ਅਮਨਗੜ੍ਹ ਸਣੇ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਇੰਟਰ ਹਾਊਸ ਇੰਗਲਿਸ਼ ਵਰਡ ਬਿਲਡਿੰਗ ਮੁਕਾਬਲੇ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 24 ਘੰਟਿਆਂ 'ਚ 8 ਮੁਕੱਦਮੇ ਦਰਜ, 9 ਨਸ਼ਾ ਤਸਕਰ ਕਾਬੂ
Ad Position 24