ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਮਾਗਮ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਪ੍ਰਦਰਸ਼ਨੀ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ ਸਾਇੰਸ ਅਧਿਆਪਕ ਗੁਰਿੰਦਰ ਸਿੰਘ ਦੀ ਅਗਵਾਈ 'ਚ ਭਾਗ ਲਿਆ | ਸਰਕਾਰੀ ਹਾਈ ਸਕੂਲ ਭਾਣਾ ਦੇ ਮੁਖੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ ਸਬ ਥੀਮ ਸਸਟਨੇਬਲ ਐਗਰੀਕਲਚਰ ਵਿਚ ਹਿੱਸਾ ਲਿਆ ਤੇ ਪਹਿਲਾ ਸਥਾਨ ਹਾਸਿਲ ਕੀਤਾ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ ਤੇ ਟਿੰਕੂ ਨੇ ਸਹਿਯੋਗ ਕੀਤਾ | ਜਦੋਂ ਕਿ ਇਨ੍ਹਾਂ ਦੀ ਅਗਵਾਈ ਗੁਰਿੰਦਰ ਸਿੰਘ ਅਤੇ ਰੁਚੀ ਨੇ ਕੀਤੀ |