ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕ ਸਿੰਘ ਡੀ.ਪੀ.ਆਰ.ਓ. ਫ਼ਰੀਦਕੋਟ ਦੇ ਪਿਤਾ ਰਣਜੀਤ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ | ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਮਨਪ੍ਰੀਤ ਧਾਲੀਵਾਲ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ, ਗੈਰੀ ਵੜਿੰਗ, ਗੁਰਮੀਤ ਸਿੰਘ ਧੂੜਕੋਟ, ਜਗਤਾਰ ਜੱਗਾ ਸਰਪੰਚ ਆਦਿ ਹਾਜ਼ਰ ਸਨ |