24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੁਕਤਸਰ 'ਚ ਕਾਗਜ਼ ਦਾਖ਼ਲ ਕਰਨ ਤੋਂ ਲੈ ਕੇ ਵੋਟ ਗਿਣਤੀ ਤੱਕ ਨਿਰਪੱਖਤਾ ਤੇ ਅਮਨ ਅਮਾਨ ਨਾਲ ਚੋਣ ਅਮਲ ਸਮਾਪਤ ਹੋਇਆ -ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 19-12-2025
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਪਹਿਲੀ ਵਾਰ ਸਾਫ਼-ਸੁਥਰੇ ਅਤੇ ਸ਼ਾਂਤਮਈ ਢੰਗ ਨਾਲ ਸਮਾਪਤ ਹੋਈਆਂ ਹਨ ਅਤੇ ਵਿਰੋਧੀ ਧਿਰ ਵਲੋਂ ਲਗਾਏ ਗਏ ਇਲਜ਼ਾਮ ਗਲਤ ਸਾਬਤ ਹੋਏ ਹਨ | ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਆਮ ਜਨਤਾ ਵਿਚ ਹਰ ਪਾਸਿਓਾ ਸ਼ਲਾਘਾ ਹੋਈ ਹੈ | ਕਾਗਜ਼ ਦਾਖ਼ਲ ਕਰਨ ਸਮੇਂ ਨਾ ਤਾਂ ਕਿਸੇ ਵਿਰੋਧੀ ਧਿਰ ਦੇ ਕਾਗਜ਼ ਪਾੜੇ ਗਏ ਤੇ ਨਾ ਹੀ ਕਿਸੇ ਉਮੀਦਵਾਰ ਨੂੰ ਖੱਜਲ-ਖੁਆਰ ਕੀਤਾ ਗਿਆ | ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦੀ ਘਟਨਾ ਸਾਹਮਣੇ ਨਹੀਂ ਆਈ ਅਤੇ ਨਾ ਹੀ ਵੋਟਾਂ ਦੀ ਗਿਣਤੀ ਸਮੇਂ ਕਿਸੇ ਧਿਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਅਕਸਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਸਨ | ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਲੋਕਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਦਿੱਤੇ ਗਏ ਫਤਵੇ ਨੂੰ ਸਿਰ ਮੱਥੇ ਕਬੂਲ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਮੁਜ਼ਾਹਰਾ ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ
Ad Position 24