24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 19-12-2025
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਤੇ ਮਸਲਿਆਂ ਦੇ ਨਿਪਟਾਰੇ ਲਈ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੀਪਕ ਚੁੱਘ ਅਤੇ ਜਨਰਲ ਸਕੱਤਰ ਸ਼ੇਰਬਾਜ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਤੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਪਸ਼ੂ ਧਨ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਪਸੂ ਧਨ ਦੇ ਮੁੱਢਲੇ ਇਲਾਜ ਵਰਗੀਆਂ ਸਹੂਲਤਾਂ ਨੂੰ ਪਸ਼ੂ ਪਾਲਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣ ਵਾਲਾ ਵੈਟਰਨਰੀ ਇੰਸਪੈਕਟਰ ਕੇਡਰ ਸਰਕਾਰ ਤੇ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਸਾਲਾਂ ਤੋਂ ਅਣਦੇਖਿਆ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਸੇਵਕ ਸਿੰਘ ਗਿੱਲ, ਮਨਪ੍ਰੀਤ ਸਿੰਘ, ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੀਵਨ ਸਿੰਘ, ਦਵਿੰਦਰ ਸਿੰਘ, ਨਵਨੀਤ ਕੁਮਾਰ, ਤਹਿਸੀਲ ਪ੍ਰਧਾਨ ਗਿੱਦੜਬਾਹਾ ਗੁਰਪ੍ਰੀਤ ਸਿੰਘ, ਤਹਿਸੀਲ ਪ੍ਰਧਾਨ ਮੁਕਤਸਰ ਭਲਿੰਦਰ ਸਿੰਘ ਸਿੱਧੂ, ਤਹਿਸੀਲ ਪ੍ਰਧਾਨ ਮਲੋਟ ਕਰਮਦੀਪ ਸਿੰਘ ਸਿੱਧੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਹਲਕਾ 'ਚ 'ਆਪ' ਦਾ ਮਜ਼ਬੂਤ ਗੜ੍ਹ ਬਣਿਆ ਰਹੇਗਾ-ਡਾ. ਬਲਜੀਤ ਕੌਰ ਅਗਲੀ ਖ਼ਬਰ ਮੁਕਤਸਰ 'ਚ ਕਾਗਜ਼ ਦਾਖ਼ਲ ਕਰਨ ਤੋਂ ਲੈ ਕੇ ਵੋਟ ਗਿਣਤੀ ਤੱਕ ਨਿਰਪੱਖਤਾ ਤੇ ਅਮਨ ਅਮਾਨ ਨਾਲ ਚੋਣ ਅਮਲ ਸਮਾਪਤ ਹੋਇਆ -ਕਾਕ...
Ad Position 24