ਰੁਪਾਣਾ, 18 ਦਸੰਬਰ (ਜਗਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ 20 ਦਸੰਬਰ ਨੂੰ ਹੋ ਰਹੀ ਮੈਗਾ ਪੀ.ਟੀ.ਐੱਮ. (ਮਾਪੇ-ਅਧਿਆਪਕ ਮਿਲਣੀ) ਦੇ ਸੰਬੰਧ 'ਚ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਸਪਨਾ ਰਾਣੀ ਚੇਅਰਮੈਨ ਤੇ ਪੂਜਾ ਰਾਣੀ ਹੈੱਡ ਟੀਚਰ ਦੀ ਪ੍ਰਧਾਨਗੀ ਅਧੀਨ ਹੋਈ | ਮੀਟਿੰਗ 'ਚ 20 ਦਸੰਬਰ ਦੀ ਮੈਗਾ ਮਾਪੇ-ਅਧਿਆਪਕ ਮਿਲਣੀ 'ਤੇ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ ਗਿਆ | ਮੀਟਿੰਗ ਦੌਰਾਨ ਬੱਚਿਆਂ ਦੀ ਪੜ੍ਹਾਈ ਪੱਧਰ ਨੂੰ ਹੋਰ ਉਚਾ ਚੁੱਕਣ ਤੇ ਸਕੂਲ 'ਚ ਵਿਦਿਆਰਥੀਆਂ ਦੀ ਦਾਖ਼ਲਾ ਗਿਣਤੀ ਵਧਾਉਣ 'ਤੇ ਵਿਸ਼ੇਸ਼ ਚਰਚਾ ਕੀਤੀ ਗਈ | ਸਕੂਲ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਸਵਰਨ ਸਿੰਘ ਮੈਂਬਰ ਪੰਚਾਇਤ, ਕੇ.ਸੀ. ਰੁਪਾਣਾ ਸਿੱਖਿਆ ਮਾਹਿਰ, ਅਰਸ਼ਦੀਪ ਸਿੰਘ ਈ.ਟੀ.ਟੀ., ਜੀਵਨ ਜੋਤੀ, ਰਾਜਵਿੰਦਰ ਕੌਰ, ਛਿੰਦਾ ਸਿੰਘ, ਹਰਪਾਲ ਕੌਰ, ਮਨਪ੍ਰੀਤ ਕੌਰ, ਨਵਨੀਤ ਕੌਰ ਆਦਿ ਹਾਜ਼ਰ ਸਨ |