18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ-ਸੁਖਬੀਰ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 20-12-2025
ਲੰਬੀ, 19 ਦਸੰਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਉਣ ਵਾਸਤੇ ਘੱਟ, ਸਗੋਂ ਪੰਜਾਬ ਨੂੰ ਬਚਾਉਣ ਲਈ ਵੱਧ ਲੜਾਈ ਲੜ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਸ੍ਰੀ ਮੁਕਤਸਰ ਸਾਹਿਬ ਤੋਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਨਮਾਨਿਤ ਕਰਨ ਸਮੇਂ ਕੀਤਾ | ਇਹ ਜੇਤੂ ਮੈਂਬਰ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਪਹੁੰਚੇ | ਸੁਖਬੀਰ ਸਿੰਘ ਬਾਦਲ ਨੇ ਜੇਤੂ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਝਾੜੂ ਵਾਲਿਆਂ ਨੂੰ ਅਕਾਲੀ ਦਲ ਤੋਂ ਜ਼ਿਆਦਾ ਖ਼ਤਰਾ ਜਾਪ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੇ ਸਾਰੇ ਪੰਜਾਬ ਵਿਚ ਅਕਾਲੀ ਦਲ ਦੇ 1100 ਬਲਾਕ ਸੰਮਤੀਆਂ ਤੇ 100 ਜ਼ਿਲ੍ਹਾ ਪ੍ਰੀਸ਼ਦਾਂ ਦੇ ਕਾਗ਼ਜ਼ ਰੱਦ ਕਰਵਾ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਵਿਚ ਕਰੀਬ 440 ਕਰੋੜ ਰੁਪਏ ਫਲੈਕਸਾਂ ਬਣਾ ਕੇ (ਆਪਣੀਆਂ ਸ਼ਕਲਾਂ ਦਿਖਾਉਣ) 'ਤੇ ਹੀ ਬਰਬਾਦ ਕਰ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ 10 ਸਾਲ ਸਰਕਾਰ ਰਹੀ, ਤਾਂ ਉਦੋਂ ਹਰ ਰੋਜ਼ ਪੰਜਾਬ ਦੇ ਵਿਕਾਸ ਲਈ ਕੰਮ ਕੀਤੇ ਜਾਂਦੇ ਸਨ | ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਮਨਜਿੰਦਰ ਸਿੰਘ ਬਿੱਟੂ, ਜਥੇਦਾਰ ਹੀਰਾ ਸਿੰਘ ਚੜ੍ਹੇਵਾਨ, ਜਥੇਦਾਰ ਨਵਤੇਜ ਸਿੰਘ ਕਾਉਣੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਹਰਪਾਲ ਸਿੰਘ, ਜਗਤਾਰ ਸਿੰਘ ਪੱਪੀ, ਬਿੰਦਰ ਸਿੰਘ ਗੋਨਿਆਣਾ ਪੀ.ਏ., ਅਕਾਸ਼ਦੀਪ ਸਿੰਘ ਮਿੱਡੂਖੇੜਾ, ਮਨਜੀਤ ਸਿੰਘ ਲਾਲਬਾਈ, ਨਵਜਿੰਦਰ ਸਿੰਘ ਕਰਮਗੜ੍ਹ ਜ਼ਿਲ੍ਹਾ ਪ੍ਰਧਾਨ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਗੁਰਪ੍ਰੀਤ ਸਿੰਘ ਬਾਦਲ, ਮਨੂੰ ਬਰਾੜ, ਅਰਪਨ ਬੀਦੋਵਾਲੀ, ਅਰਸ਼ ਲੰਬੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਦਾ ਚੋਣਾਂ 'ਚ ਚੰਗਾ ਪ੍ਰਦਰਸ਼ਨ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਭੁੱਲਰ, ਮਰਾੜ੍ਹ ਕਲਾਂ ਤੇ ਚੱਕ ਜਵਾਹਰੇਵਾਲਾ ਜ਼ੋਨ ਤੋਂ 'ਆਪ' ਦੇ ਉਮੀਦਵਾਰ ਜੇਤੂ
Ad Position 24