18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਦਾ ਚੋਣਾਂ 'ਚ ਚੰਗਾ ਪ੍ਰਦਰਸ਼ਨ-ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਰਕਰਾਂ ਨਾਲ ਦਿਨ ਭਰ ਆਪਣੇ ਗ੍ਰਹਿ ਵਿਖੇ ਮੰਥਨ ਮਿਲਣੀਆਂ ਕੀਤੀਆਂ ਗਈਆਂ | ਇਸ ਦੌਰਾਨ ਚੋਣਾਂ ਦੌਰਾਨ ਜੋ ਕਮੀਆਂ ਰਹਿ ਗਈਆਂ, ਉਸ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਵਿਧਾਇਕ ਨੇ ਵਰਕਰਾਂ ਨੂੰ ਹੱਲਾਸ਼ੇਰੀ ਦਿੱਤੀ ਤੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਤਿਆਰ ਰਹਿਣ | ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੇ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਵਰਕਰਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਹਮੇਸ਼ਾ ਲੋਕਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਤੇ ਵਰਕਰਾਂ ਨੂੰ ਪਾਰਟੀ ਲਈ ਵਧ-ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਚਰਨਜੀਤ ਸੰਧੂ, ਸਰਪੰਚ ਜਗਬੀਰ ਸਿੰਘ ਭੁੱਲਰ, ਬਲਰਾਜ ਸਿੰਘ ਭੁੱਲਰ, ਜਗਦੇਵ ਸਿੰਘ ਨਵਾਂ ਭੁੱਲਰ ਸਾਬਕਾ ਸਰਪੰਚ, ਸੁਖਬੀਰ ਸਿੰਘ ਸਰਾਂ, ਸਰਪੰਚ ਸੁਰਿੰਦਰਪਾਲ ਸਿੰਘ ਸੰਗੂਧੌਣ, ਦਿਲਬਾਗ ਸਿੰਘ ਬਾਗੀ ਮੈਂਬਰ, ਗੁਰਮੇਲ ਸਿੰਘ ਮੈਂਬਰ, ਸਰਪੰਚ ਗੁਰਦੀਪ ਸਿੰਘ ਰੋੜਾਂਵਾਲਾ, ਸੁਖਜਿੰਦਰ ਸਿੰਘ ਬਰਾੜ ਰਣਜੀਤਗੜ੍ਹ, ਸਰਪੰਚ ਜਗਦੇਵ ਸਿੰਘ ਕਾਲਾ ਸਿੰਘ ਵਾਲਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਖੋਖਰ, ਹੈਪੀ ਖੋਖਰ, ਮਾਸਟਰ ਮੁਰਾਰੀ ਲਾਲ ਖੋਖਰ, ਗੋਲਾ ਗੋਨਿਆਣਾ, ਦੇਸ ਰਾਜ ਸਾਬਕਾ ਸਰਪੰਚ ਗੋਨਿਆਣਾ, ਸਰਪੰਚ ਤਰਸੇਮ ਸਿੰਘ ਗੋਨਿਆਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਤੇ ਮਜ਼ਦੂਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ-ਸੁਖਬੀਰ ਸਿੰਘ ਬਾਦਲ
Ad Position 24