ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜ਼ੋਨ ਕੋਟਲੀ ਸੰਘਰ ਤੋਂ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 110 ਵੋਟਾਂ ਨਾਲ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੰਦਰ ਸਿੰਘ ਜੇਤੂ ਰਹੇ ਹਨ | ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਆਪਣੇ ਗ੍ਰਹਿ ਵਿਖੇ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇਸ ਮੌਕੇ ਹਨੀ ਫ਼ੱਤਣਵਾਲਾ ਨੇ ਮੰਦਰ ਸਿੰਘ ਤੇ ਉਨ੍ਹਾਂ ਨਾਲ ਸਮੂਹ ਸਹਿਯੋਗੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਸਰਪੰਚ, ਗੁਰਨੈਬ ਸਿੰਘ ਪੱਪੀ ਮੈਂਬਰ, ਜਸਕਰਨ ਸਿੰਘ ਮੈਂਬਰ, ਗੁਰਭੇਜ ਸਿੰਘ, ਕਾਕਾ ਰਾਮ, ਅੰਮਿ੍ਤਪਾਲ ਸਿੰਘ, ਬਾਘ ਸਿੰਘ ਆਦਿ ਹਾਜ਼ਰ ਸਨ |