18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ-ਹਰਪ੍ਰੀਤ ਸਿੰਘ ਕੋਟਭਾਈ

Ad Position 21
No active advertisement
ਅਜੀਤ ਡੈਸਕ 20-12-2025
ਮਲੋਟ/ਰੁਪਾਣਾ, 19 ਦਸੰਬਰ (ਪਾਟਿਲ, ਜਗਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਹਰ ਤਰ੍ਹਾਂ ਦੇ ਦਬਾਅ ਤੇ ਧੱਕੇਸ਼ਾਹੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਮੈਦਾਨ ਵਿਚ ਡਟ ਕੇ ਮੁਕਾਬਲਾ ਕੀਤਾ ਅਤੇ ਕਈ ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਰਾਮ ਤੇ ਬਲਾਕ ਸੰਮਤੀ ਮੈਂਬਰ ਬਲਕਰਨ ਸਿੰਘ ਨੂੰ ਜਿਤਾਉਣ ਲਈ ਪਿੰਡ ਫੂਲੇਵਾਲਾ ਵਿਖੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਫੂਲੇਵਾਲਾ ਅਤੇ ਕੁਲਬੀਰ ਕੋਟਭਾਈ ਦਾ ਚੋਣ ਪ੍ਰਚਾਰ ਦੌਰਾਨ ਨਿਭਾਈ ਅਹਿਮ ਭੂਮਿਕਾ ਲਈ ਧੰਨਵਾਦ ਕੀਤਾ ਗਿਆ | ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਕਿਸੇ ਪਾਰਟੀ ਵਲੋਂ ਉਮੀਦਵਾਰ ਨੂੰ ਟਿਕਟ ਦੇਣਾ ਆਪਣੇ-ਆਪ ਵਿਚ ਮਾਣ ਵਾਲੀ ਗੱਲ ਹੁੰਦੀ ਹੈ, ਪਰ ਜਦੋਂ ਸਰਕਾਰੀ ਦਬਾਅ ਦੇ ਬਾਵਜੂਦ ਉਮੀਦਵਾਰ ਡਟ ਕੇ ਚੋਣ ਲੜਦਾ ਹੈ, ਤਾਂ ਇਹ ਹੋਰ ਵੀ ਵੱਡੀ ਹਿੰਮਤ ਦੀ ਨਿਸ਼ਾਨੀ ਹੁੰਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਕਈ ਥਾਵਾਂ 'ਤੇ ਸਰਕਾਰ ਦੇ ਸਮਰਥਕਾਂ ਵਲੋਂ ਬੂਥ ਕਬਜ਼ੇ ਤੇ ਵੋਟਾਂ 'ਚ ਦਖ਼ਲ ਦੇ ਯਤਨ ਕੀਤੇ, ਪਰ ਅਕਾਲੀ ਵਰਕਰਾਂ ਦੀ ਸੂਝਬੂਝ ਨਾਲ ਇਹ ਸਾਰੇ ਯਤਨ ਨਾਕਾਮ ਹੋ ਗਏ | ਸ. ਕੋਟਭਾਈ ਨੇ ਕਿਹਾ ਕਿ ਗਿਣਤੀ ਦੇ ਦਿਨ ਵੀ ਅਧਿਕਾਰੀਆਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੰਤ 'ਚ ਸੱਚ ਤੇ ਲੋਕਾਂ ਦੇ ਫ਼ੈਸਲੇ ਦੀ ਜਿੱਤ ਹੋਈ | ਹਰਪ੍ਰੀਤ ਸਿੰਘ ਕੋਟਭਾਈ ਨੇ ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਤੇ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਿਰਪੱਖਤਾ ਨਾਲ ਕੰਮ ਕਰਦਿਆਂ ਜੇਤੂ ਉਮੀਦਵਾਰਾਂ ਨੂੰ ਸਰਟੀਫ਼ਿਕੇਟ ਜਾਰੀ ਕੀਤੇ | ਅੰਤ 'ਚ ਹਰਪ੍ਰੀਤ ਸਿੰਘ ਕੋਟਭਾਈ ਨੇ ਸਾਰੀ ਸੰਗਤ, ਵਰਕਰਾਂ ਤੇ ਉਮੀਦਵਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਗੁਰਵਿੰਦਰ ਸਿੰਘ ਬਰਾੜ ਫੂਲੇਵਾਲਾ, ਕੁਲਬੀਰ ਸਿੰਘ ਕੋਟਭਈ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਮੁਖ ਸਿੰਘ ਸਕੂਲ ਦੇ ਬੱਚਿਆਂ ਨੂੰ ਨਿਰੋਲ ਸੇਵਾ ਸੰਸਥਾ ਨੇ ਸਨਮਾਨਿਤ ਕੀਤਾ ਅਗਲੀ ਖ਼ਬਰ ਪੰਚ ਔਲਖ ਵਲੋਂ ਪੰਥਕ ਧਿਰਾਂ ਨੂੰ ਇਕੱਠੇ ਕਰਨ 'ਚ ਜਥੇਦਾਰ ਨੂੰ ਆਪਣਾ ਅਹਿਮ ਰੋਲ ਅਦਾ ਕਰਨ ਦੀ ਅਪੀਲ
Ad Position 24