ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਤੇ ਕੰਠ ਮੁਕਾਬਲੇ ਨਿਰੋਲ ਸੇਵਾ ਸੰਸਥਾ ਵਲੋਂ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਸੋਢੀ ਵਲੋਂ ਕਰਵਾਏ ਗਏ | ਮੁਕਾਬਲੇ 'ਚ ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ ਦਾ ਸ਼ੁੱਧ ਉਚਾਰਣ, ਸਹੀ ਲਹਿਜ਼ਾ ਤੇ ਗੁਰਬਾਣੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੁੰਬਰ, ਸਮੂਹ ਸਟਾਫ਼ ਮੈਂਬਰ, ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਨਾਉਣ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ | ਇਸ ਮੌਕੇ ਤਰਸੇਮ ਸਿੰਘ ਤਾਮਕੋਟ ਵੀ ਹਾਜ਼ਰ ਸਨ |